12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਧਾਰੀਵਾਲ, 12 ਅਗਸਤ (ਸਵਰਨ ਸਿੰਘ, ਜੇਮਸ ਨਾਹਰ)-ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਵਿਖੇ ਤੀਆਂ ਦਾ ਤਿਉਹਾਰ ਪ੍ਰਿੰਸੀਪਲ ਅਨੂਪ ਸਿੰਘ ਦੀ ਅਗਵਾਈ ਹੇਠ ਬੱਚਿਆਂ ਵਲੋਂ ਬੜੇ ਉਤਸ਼ਾਹ, ਚਾਵਾਂ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਜਿਨ੍ਹਾਂ ਦਾ ਹਾਜ਼ਰ ਮਹਿਮਾਨਾਂ ਤੇ ਸਕੂਲ ਸਟਾਫ਼ ਨੇ ਭਰਪੂਰ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 13-08-2026
ਧਾਰੀਵਾਲ, 12 ਅਗਸਤ (ਸਵਰਨ ਸਿੰਘ, ਜੇਮਸ ਨਾਹਰ)-ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਵਿਖੇ ਤੀਆਂ ਦਾ ਤਿਉਹਾਰ ਪ੍ਰਿੰਸੀਪਲ ਅਨੂਪ ਸਿੰਘ ਦੀ ਅਗਵਾਈ ਹੇਠ ਬੱਚਿਆਂ ਵਲੋਂ ਬੜੇ ਉਤਸ਼ਾਹ, ਚਾਵਾਂ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਜਿਨ੍ਹਾਂ ਦਾ ਹਾਜ਼ਰ ਮਹਿਮਾਨਾਂ ਤੇ ਸਕੂਲ ਸਟਾਫ਼ ਨੇ ਭਰਪੂਰ ਆਨੰਦ ਮਾਣਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਸੁਖਦੇਵ ਰਾਜ, ਡੀਪੀਆਈ ਗੋਧਰਪੁਰ ਅਤੇ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਲਈ ਮੈਡਮ ਸੁਲੱਖਣੀ, ਮੈਡਮ ਨਵਨੀਤ ਕੌਰ ਤੇ ਮੈਡਮ ਨੀਤੂ ਵਲੋਂ ਬੱਚਿਆਂ ਨੂੰ ਬੜੇ ਸੁਚੱਜੇ ਢੰਗ ਨਾਲ ਤਿਆਰੀ ਕਰਵਾਈ ਗਈ। ਇਸ ਮੌਕੇ ਲਵਜਿੰਦਰ ਸਿੰਘ ਚਾਹਲ, ਜਤਿਨ ਸ਼ਰਮਾ, ਹਰਨੇਕ ਸਿੰਘ, ਸੰਤੋਖ ਸਿੰਘ, ਮੁਨੀਸ਼ ਕੁਮਾਰ, ਮਨੋਜ ਕੁਮਾਰ, ਸੁਰਜੀਤ ਰਾਜ, ਦਿਲਜੀਤ ਸਿੰਘ, ਪ੍ਰਭਜੋਤ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਸੀ/ਬੀ.ਸੀ. ਏਕਤਾ ਮੰਚ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਗੁੱਡਵਿਲ ਸਕੂਲ ’ਚ ਕੌਮੀ ਯੁਵਕ ਦਿਵਸ ’ਤੇ ਸਾਹਿਤਕ ਮੁਕਾਬਲੇ ਤੇ ਜਾਗਰੂਕਤਾ ਸਮਾਗਮ
Ad Position 24