12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ’ਚ ਬਦਲਾਅ ਦਾ ਦਾਅਵਾ ਫੇਲ੍ਹ, ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪ੍ਰੇਸ਼ਾਨ- ਬਾਜਵਾ

ਫ਼ਤਹਿਗੜ੍ਹ ਚੂੜੀਆਂ, 12 ਅਗਸਤ (ਐਮ. ਐਸ.

Ad Position 21
No active advertisement
ਅਜੀਤ ਡੈਸਕ 13-08-2026
ਫ਼ਤਹਿਗੜ੍ਹ ਚੂੜੀਆਂ, 12 ਅਗਸਤ (ਐਮ.ਐਸ. ਫੁੱਲ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੀਨੀਅਰ ਕਾਂਗਰਸੀ ਨੇਤਾ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਬੇਹੱਦ ਦੁਖੀ ਤੇ ਔਖਾ ਹੈ। ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵੱਡੇ-ਵੱਡੇ ਵਾਅਦੇ ਸਿਰਫ਼ ਦਾਅਵਿਆਂ ਤੱਕ ਹੀ ਸੀਮਤ ਰਹਿ ਗਏ ਹਨ ਤੇ ਹਕੀਕਤ ’ਚ ਸਰਕਾਰ ਆਪਣੇ ਹਰ ਵਾਅਦੇ ਤੋਂ ਭੱਜ ਚੁੱਕੀ ਹੈ। ਸ: ਬਾਜਵਾ ਨੇ ਸੂਬੇ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਪੰਜਾਬ ਦਾ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ। ਥਾਂ-ਥਾਂ ’ਤੇ ਧਰਨੇ ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਅਣਦੇਖੀ ਕਰ ਰਹੀ ਹੈ। ਮੁਲਾਜ਼ਮਾਂ ਦੇ ਨਾਲ-ਨਾਲ ਸੂਬੇ ਦਾ ਅੰਨਦਾਤਾ ਵੀ ਨਿਰਾਸ਼ਾ ਦੇ ਆਲਮ ’ਚ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਲੀਹੋਂ ਲਹਿ ਚੁੱਕਾ ਹੈ ਤੇ ਜਨਤਾ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਮੁਲਾਜ਼ਮਾਂ, ਕਿਸਾਨਾਂ ਤੇ ਆਮ ਲੋਕਾਂ ਦੇ ਮਸਲਿਆਂ ਦਾ ਹੱਲ ਕੱਢੇ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਜਨਤਾ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਨਗਰ ਕੌਸਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ, ਕੌਂਸਲਰ ਰਣਜੋਧ ਸਿੰਘ ਦਿਓ, ਕੌਂਸਲਰ ਰਜਿੰਦਰ ਸਿੰਘ ਬਿੰਦੂ, ਸਾਬਕਾ ਚੇਅਰਮੈਨ ਰਵੇਲ ਸਿੰਘ, ਅਮਨਦੀਪ ਸਿੰਘ, ਕੁਲਵੰਤ ਸਿੰਘ ਵਿਰਦੀ, ਰਾਜੂ ਡੀਲਰ, ਕੁਲਦੀਪ ਸਿੰਘ, ਨਿਸਾਨ ਸਿੰਘ ਬੰਦੇਸਾ, ਦਵਿੰਦਰ ਸਿੰਘ ਖੂਸਰ, ਜਗੀਰ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਮੂੜ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜੋਬਨ ਰੰਧਾਵਾ ਦੇ ਹਲਕਾ ਇੰਚਾਰਜ ਬਣਨ ਨਾਲ ਫਤਿਹਗੜ੍ਹ ਚੂੜੀਆਂ ਤੋਂ ਵੱਡੀ ਲੀਡ ਨਾਲ ਜਿੱਤੇਗੀ ਪਾਰਟੀ-ਦਲਜੀਤ ਸਿੰਘ ਲੱਕੀ
Ad Position 24