ਜਥੇਦਾਰ ਕੁਲਦੀਪ ਸਿੰਘ ਮੂੜ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਮੂੜ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਅਕਾਲੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਮੂੜ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਅਕਾਲੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਮੂੜ ਤੇ ਅਕਾਲੀ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕੀਤਾ। ਅਕਾਲੀ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਮੂੜ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਹੋਰ ਮਜ਼ਬੂਤੀ ਮਿਲੇਗੀ। ਵਰਕਰਾਂ ਨੇ ਜਥੇਦਾਰ ਕੁਲਦੀਪ ਸਿੰਘ ਮੂੜ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਵਰਕਰਾਂ ਨੂੰ ਇਕਜੁੱਟ ਕਰਨ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ।