12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਭਾਈ ਗੁਰਦਾਸ ਮਾਡਰਨ ਸਕੂਲ ਲੱਖਣਕਲਾਂ ’ਚ ਤੀਆਂ ਮੌਕੇ ਪ੍ਰਿੰ. ਬਲਜਿੰਦਰ ਕੌਰ ਸਮੇਤ ਬੱਚਿਆਂ ਪਾਈਆਂ ਕਿੱਕਲੀਆਂ

ਕਲਾਨੌਰ, 12 ਅਗਸਤ (ਪੁਰੇਵਾਲ)-ਪੰਜਾਬੀ ਵਿਰਸੇ ਨੂੰ ਯਾਦ ਕਰਦਿਆਂ ਨੇੜਲੇ ਪਿੰਡ ਲੱਖਣਕਲਾਂ ’ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਿੰਸੀਪਲ ਬਲਜਿੰਦਰ ਕੌਰ ਕਾਹਲੋਂ ਦੀ ਅਗਵਾਈ ’ਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਸਕੂਲ ਨੂੰ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਤਹਿਤ ਸਜਾਇਆ ਗਿਆ, ਜੋ ਪੁਰਾਤਨ ਵਿਰਸੇ ਦੀ ਝਲਕ ਪੇਸ਼ ਕਰ ਰਿਹਾ ਸੀ।

Ad Position 21
No active advertisement
ਭਾਈ ਗੁਰਦਾਸ ਮਾਡਰਨ ਸਕੂਲ ਲੱਖਣਕਲਾਂ ਵਿਖੇ ਤੀਆਂ ਮਨਾਉਣ ਮੌਕੇ ਬੱਚਿਆਂ ਤੇ ਅਧਿਆਪਕਾਂ ਨਾਲ ਪ੍ਰਿੰਸੀਪਲ ਬਲਜਿੰਦਰ ਕੌਰ ਕਾਹਲੋਂ। ਅਜੀਤ ਤਸਵੀਰ 13-08-2026
ਕਲਾਨੌਰ, 12 ਅਗਸਤ (ਪੁਰੇਵਾਲ)-ਪੰਜਾਬੀ ਵਿਰਸੇ ਨੂੰ ਯਾਦ ਕਰਦਿਆਂ ਨੇੜਲੇ ਪਿੰਡ ਲੱਖਣਕਲਾਂ ’ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਿੰਸੀਪਲ ਬਲਜਿੰਦਰ ਕੌਰ ਕਾਹਲੋਂ ਦੀ ਅਗਵਾਈ ’ਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਸਕੂਲ ਨੂੰ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਤਹਿਤ ਸਜਾਇਆ ਗਿਆ, ਜੋ ਪੁਰਾਤਨ ਵਿਰਸੇ ਦੀ ਝਲਕ ਪੇਸ਼ ਕਰ ਰਿਹਾ ਸੀ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵੀ ਫੁਲਕਾਰੀਆਂ, ਕਢਾਈ ਵਾਲੇ ਸੂਟ, ਸੱਗੀ, ਪਰਾਂਦੇ, ਲਹਿੰਗੇ ਸਮੇਤ ਪੰਜਾਬੀ ਪਹਿਰਾਵੇ ’ਚ ਸ਼ਾਮਲ ਹੋਏ। ਪ੍ਰਿੰ. ਬਲਜਿੰਦਰ ਕੌਰ ਨੇ ਕਿਹਾ ਕਿ ਸਕੂਲ ਸਾਊਣ ਦੇ ਮਹੀਨੇ ਹੀ ਨਹੀਂ, ਬਲਕਿ ਹਰ ਸਮੇਂ ਪੰਜਾਬੀ ਸੱਭਿਆਚਾਰ ਦੀ ਸੰਭਾਲ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਵਣ ਦੇ ਮਹੀਨੇ ਨੂੰ ਖੁਸ਼ੀਆਂ ਨਾਲ ਮਨਾਇਆ ਜਾਂਦਾ ਹੈ ਅਤੇ ਤੀਆਂ ਦੇ ਤਿਉਹਾਰ ਨਾਲ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ, ਜਿਸ ਲਈ ਇਕਜੁਟਤਾ ਨਾਲ ਹੰਭਲੇ ਮਾਰਨੇ ਚਾਹੀਦੇ ਹਨ। ਇਸ ਮੌਕੇ ’ਤੇ ਸ਼ਿਵਪਾਲ ਸਿੰਘ, ਮਨਜਿੰਦਰ ਸਿੰਘ, ਸਤਨਾਮ ਸਿੰਘ, ਪ੍ਰਿਆ, ਸੁਖਜੀਤ ਕੌਰ, ਪ੍ਰਭਜੋਤ ਕੌਰ, ਰਣਜੀਤ ਕੌਰ, ਕੁਲਬੀਰ ਕੌਰ, ਰਜਿੰਦਰ ਸਿੰਘ, ਨਵਦੀਪ ਕੌਰ, ਸੁਖਵਿੰਦਰ ਕੌਰ, ਕਿਰਨਦੀਪ ਕੌਰ, ਮੰਨੂੰ ਸ਼ਰਮਾਂ, ਜੈਸਮੀਨ ਕੌਰ, ਜਗਮੀਤ ਕੌਰ, ਰੁਪਿੰਦਰ ਕੌਰ, ਮਨਦੀਪ ਕੌਰ, ਰਮਨਦੀਪ ਕੌਰ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਵਿਦਿਆਰਥਣਾਂ ਵਲੋਂ ਸਮਾਗਮ ’ਚ ਵਧ ਚੜ੍ਹ ਕੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਕੀਤਾ ਸਨਮਾਨਿ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਅਜਲਾਸ ’ਚ 11 ਮੈਂਬਰੀ ਕਮੇਟੀ ਦੀ ਚੋਣ ਜਗਤਾਰ ਸਿੰਘ ਭਿੰਡਰ ਜ਼ਿਲ੍ਹਾ ਪ੍ਰਧਾਨ ਤ...
Ad Position 24