ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਨਗਰ ਕੌਂਸਲ ਦੀ ਕਾਰਵਾਈ, 4 ਕਾਲੋਨੀਆਂ ਦਾ ਕੰਮ ਰੁਕਵਾਇਆ
ਗੁਰਦਾਸਪੁਰ, 12 ਅਗਸਤ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਬਿਨ੍ਹਾਂ ਪ੍ਰਵਾਨਗੀ ਤੋਂ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਕਾਰਵਾਈ ਦੌਰਾਨ ਬਾਬਾ ਟਹਿਲ ਸਿੰਘ ਗੁਰਦੁਆਰਾ ਸਾਹਿਬ ਦੇ ਪਿੱਛੇ ਇਕ ਕਾਲੋਨੀ ਤੇ ਨਬੀਪੁਰ-ਡੇਰਾ ਬਾਬਾ ਨਾਨਕ ਰੋਡ ’ਤੇ ਕੱਟੀਆਂ ਜਾ ਰਹੀਆਂ ਤਿੰਨ ਨਾਜਾਇਜ਼ ਕਾਲੋਨੀਆਂ ਦਾ ਕੰਮ ਤੁਰੰਤ ਬੰਦ ਕਰਵਾ ਦਿੱਤਾ ਗਿਆ।
ਗ
ਗੁਰਦਾਸਪੁਰ ਦੀ ਇਕ ਕਾਲੋਨੀ ਅੰਦਰ ਕੰਮ ਨੂੰ ਬੰਦ ਕਰਵਾਉਂਦੀ ਟੀਮ। ਤਸਵੀਰ: ਵਿਸ਼ਾਲ ਮੁੰਨਾ
13-08-2026
ਗੁਰਦਾਸਪੁਰ, 12 ਅਗਸਤ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਬਿਨ੍ਹਾਂ ਪ੍ਰਵਾਨਗੀ ਤੋਂ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਕਾਰਵਾਈ ਦੌਰਾਨ ਬਾਬਾ ਟਹਿਲ ਸਿੰਘ ਗੁਰਦੁਆਰਾ ਸਾਹਿਬ ਦੇ ਪਿੱਛੇ ਇਕ ਕਾਲੋਨੀ ਤੇ ਨਬੀਪੁਰ-ਡੇਰਾ ਬਾਬਾ ਨਾਨਕ ਰੋਡ ’ਤੇ ਕੱਟੀਆਂ ਜਾ ਰਹੀਆਂ ਤਿੰਨ ਨਾਜਾਇਜ਼ ਕਾਲੋਨੀਆਂ ਦਾ ਕੰਮ ਤੁਰੰਤ ਬੰਦ ਕਰਵਾ ਦਿੱਤਾ ਗਿਆ। ਨਗਰ ਕੌਂਸਲ ਵਲੋਂ ਸਾਰੇ ਕਾਲੋਨਾਈਜ਼ਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਭਵਿੱਖ ’ਚ ਨਗਰ ਕੌਂਸਲ ਗੁਰਦਾਸਪੁਰ ਦੀ ਹੱਦ ਅੰਦਰ ਬਿਨਾਂ ਪ੍ਰਵਾਨਗੀ ਤੋਂ ਕੋਈ ਵੀ ਅਣਅਧਿਕਾਰਿਤ ਕਾਲੋਨੀ ਨਾ ਕੱਟੀ ਜਾਵੇ ਤੇ ਜੇਕਰ ਕੋਈ ਅਣਅਧਿਕਾਰਿਤ ਕਾਲੋਨੀ ਕੱਟਦਾ ਪਾਇਆ ਗਿਆ ਤਾਂ ਉਸ ਵਿਰੁੱਧ ਪੰਜਾਬ ਮਿਊਂਸਪਲ ਐਕਟ 1911 ਅਤੇ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਕੌਂਸਲ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਿਤ ਕਾਲੋਨੀਆਂ ਵਿਚ ਕੋਈ ਵੀ ਪਲਾਟ ਨਾ ਖਰੀਦਣ। ਨਗਰ ਕੌਂਸਲ ਅਨੁਸਾਰ ਅਜਿਹੀਆਂ ਕਾਲੋਨੀਆਂ ਵਿਚ ਨਗਰ ਕੌਂਸਲ ਵਲੋਂ ਕੋਈ ਨਕਸ਼ਾ ਪਾਸ ਨਹੀਂ ਕੀਤਾ ਜਾਂਦਾ ਅਤੇ ਨਾ ਹੀ ਸੀਵਰੇਜ ਤੇ ਵਾਟਰ ਸਪਲਾਈ ਦੇ ਕੁਨੈਕਸ਼ਨ ਦਿੱਤੇ ਜਾਂਦੇ ਹਨ। ਇਸ ਲਈ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਪਲਾਟ ਦੀ ਖਰੀਦਦਾਰੀ ਕਰਨ ਤੋਂ ਪਹਿਲਾਂ ਉਸ ਦੀ ਕਾਨੂੰਨੀ ਪ੍ਰਵਾਨਗੀ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ।