77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ
ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਦਿੱਤੀ ਵਧਾਈ
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲੇ ਧਾਰੀਵਾਲ ਵਿਖੇ ਕਰਵਾਏ ਗਏ।
7
77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੋਨੇ ਦਾ ਤਗਮਾ ਜਿੱਤਣ ਵਾਲੀ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਵਿਦਿਆਰਥਣ
14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲੇ ਧਾਰੀਵਾਲ ਵਿਖੇ ਕਰਵਾਏ ਗਏ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਜ਼ੋਨਾਂ ਵਿਚੋਂ ਚੁਣੇ ਗਏ 25 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ 11ਵੀਂ ਜਮਾਤ ਦੀ ਵਿਦਿਆਰਥਣ ਮਨਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ, ਉਪ ਪ੍ਰਿੰਸੀਪਲ ਸ੍ਰੀਮਤੀ ਆਰਤੀ ਨੰਦਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਹਨ, ਜਿਸ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਹੋਇਆ ਹੈ। ਉਨ੍ਹਾਂ ਸਕੂਲ ਦੇ ਦੂਸਰੇ ਵਿਦਿਆਰਥੀਆਂ ਨੂੰ ਵੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਰੁਚੀ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥਣ ਦੇ ਮਾਪਿਆਂ ਨੂੰ ਵੀ ਇਸ ਉਪਲੱਬਧੀ ਲਈ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣ ਦੀ ਮਿਹਨਤ, ਲਗਨ ਤੇ ਮਾਪਿਆਂ ਤੇ ਅਧਿਆਪਕਾਂ ਦੇ ਸਹਿਯੋਗ ਦਾ ਨਤੀਜਾ ਹੈ ਅਤੇ ਇਹ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰੇਗੀ। ਚੇਅਰਮੈਨ ਚੀਮਾ ਨੇ ਕਿਹਾ ਕਿ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ 15 ਅਗਸਤ ’ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।