ਬਾਬਾ ਸ੍ਰੀਚੰਦ ਖਾਲਸਾ ਕਾਲਜ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਮਨਦੀਪ ਸਿੰਘ ਸੰਧੂ ਵਲੋਂ ਸਖ਼ਤ ਨਿੰਦਾ
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ: ਸੰਧੂ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਹੁੰਚੇ ਹੋਏ ਸਨ।
ਰ
ਰਮਨਦੀਪ ਸਿੰਘ ਸੰਧੂ
14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ: ਸੰਧੂ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਹੁੰਚੇ ਹੋਏ ਸਨ। ਇਸ ਤਰ੍ਹਾਂ ਦੇ ਹਮਲਿਆਂ ਪਿਛੇ ਕੋਈ ਸਾਜ਼ਿਸ ਹੈ ਅਤੇ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਪਹੁੰਚੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਠੇਸ ਪਹੁੰਚੀ ਹੈ। ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ, ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਸ: ਸੰਧੂ ਨੇ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੀ ਮੰਗ ਕੀਤੀ।