ਪਿੰਡ ਜੌੜਾ ਛੱਤਰਾਂ ਦੇ ਲਾਪਤਾ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ, ਪੁਲਿਸ ਵਲੋਂ ਜਾਂਚ ਜਾਰੀ
ਜੌੜਾ ਛੱਤਰਾਂ, 13 ਅਗਸਤ (ਪਰਮਜੀਤ ਸਿੰਘ ਘੁੰਮਣ)-ਪਿੰਡ ਜੌੜਾ ਛੱਤਰਾਂ ਦੇ ਲਾਪਤਾ ਹੋਏ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਚੌਂਕੀ ਇੰਚਾਰਜ ਜੌੜਾ ਛੱਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ਬਾਬਾ ਭੂਰੇ ਵਾਲਾ ਸਟੇਡੀਅਮ ਦੇ ਪਿਛਲੇ ਪਾਸੇ ਕੰਧ ਦੇ ਨਾਲ ਇਕ ਲਾਸ਼ ਪਈ ਹੈ।
ਜੌੜਾ ਛੱਤਰਾਂ, 13 ਅਗਸਤ (ਪਰਮਜੀਤ ਸਿੰਘ ਘੁੰਮਣ)-ਪਿੰਡ ਜੌੜਾ ਛੱਤਰਾਂ ਦੇ ਲਾਪਤਾ ਹੋਏ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਚੌਂਕੀ ਇੰਚਾਰਜ ਜੌੜਾ ਛੱਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ਬਾਬਾ ਭੂਰੇ ਵਾਲਾ ਸਟੇਡੀਅਮ ਦੇ ਪਿਛਲੇ ਪਾਸੇ ਕੰਧ ਦੇ ਨਾਲ ਇਕ ਲਾਸ਼ ਪਈ ਹੈ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਮੰਨੂ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਗੁਰਦਿਆਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਗੁਰਪ੍ਰੀਤ ਸਿੰਘ ਸੋਮਵਾਰ ਤੋਂ ਘਰੋਂ ਲਾਪਤਾ ਸੀ। ਪਰਿਵਾਰ ਵਲੋਂ ਆਪਣੇ ਪੱਧਰ ’ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲੇ ਬੀਤੇ ਦਿਨਾਂ ਤੋਂ ਆਪਣੇ ਤੌਰ ’ਤੇ ਵੱਖ ਵੱਖ ਰਿਸ਼ਤੇਦਾਰਾਂ ਸਮੇਤ ਕਈ ਥਾਵਾਂ ’ਤੇ ਉਸ ਦੀ ਭਾਲ ਕਰ ਚੁੱਕੇ ਹਨ। ਜਿਕਰਯੋਗ ਹੈ ਕਿ ਇਹ ਨੌਜਵਾਨ ਕਿਸੇ ਨਿੱਜੀ ਸਕੂਲ ਦੀ ਬੱਸ ਦਾ ਡਰਾਈਵਰ ਸੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਕਾਨੂੰਨ ਮੁਤਾਬਿਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ।