13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ‘ਦੇਸ਼ ਵੰਡ ਦੇ ਦੁਖਾਂਤ’ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲੇ

ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਸਮਰਪਿਤ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਵੰਡ ਦੌਰਾਨ ਵਾਪਰੇ ਦੁਖਾਂਤ, ਮਨੁੱਖੀ ਤਰਾਸਦੀ ਤੇ ਉਸ ਸਮੇਂ ਲੋਕਾਂ ਵਲੋਂ ਹੰਢਾਏ ਦਰਦ ਤੋਂ ਜਾਣੂ ਕਰਵਾਉਣਾ ਅਤੇ ਸਾਹਿਤ ਰਾਹੀਂ ਇਤਿਹਾਸਕ ਚੇਤਨਾ ਪੈਦਾ ਕਰਨਾ ਸੀ।

Ad Position 21
No active advertisement
ਗੁਰੂ ਨਾਨਕ ਕਾਲਜ ਬਟਾਲਾ ’ਚ ਕਰਵਾਏ ਮੁਕਾਬਲਿਆਂ ਉਪਰੰਤ ਵਿਦਿਆਰਥੀਆਂ ਨਾਲ ਮਹਿਮਾਨ ਤੇ ਪ੍ਰਬੰਧਕ। ਅਜੀਤ ਤਸਵੀਰ 14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਸਮਰਪਿਤ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਵੰਡ ਦੌਰਾਨ ਵਾਪਰੇ ਦੁਖਾਂਤ, ਮਨੁੱਖੀ ਤਰਾਸਦੀ ਤੇ ਉਸ ਸਮੇਂ ਲੋਕਾਂ ਵਲੋਂ ਹੰਢਾਏ ਦਰਦ ਤੋਂ ਜਾਣੂ ਕਰਵਾਉਣਾ ਅਤੇ ਸਾਹਿਤ ਰਾਹੀਂ ਇਤਿਹਾਸਕ ਚੇਤਨਾ ਪੈਦਾ ਕਰਨਾ ਸੀ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦੇਸ਼ ਦੀ ਵੰਡ ਨਾਲ ਸੰਬੰਧਿਤ ਕਵਿਤਾਵਾਂ ਦਾ ਭਾਵਪੂਰਨ ਤੇ ਪ੍ਰਭਾਵਸ਼ਾਲੀ ਉਚਾਰਨ ਕਰਦਿਆਂ ਉਸ ਸਮੇਂ ਦੀ ਪੀੜਾ, ਵਿਛੋੜੇ, ਉਜਾੜੇ ਤੇ ਮਨੁੱਖੀ ਸੰਵੇਦਨਾ ਨੂੰ ਬਾਖੂਬੀ ਪੇਸ਼ ਕੀਤਾ। ਵਿਦਿਆਰਥੀਆਂ ਦੀ ਪੇਸ਼ਕਾਰੀ ਵਿਚ ਵੰਡ ਦੇ ਦਰਦ ਦੇ ਨਾਲ-ਨਾਲ ਭਾਈਚਾਰਕ ਸਾਂਝ, ਮਨੁੱਖਤਾ, ਅਮਨ ਤੇ ਸਦਭਾਵਨਾ ਦਾ ਸੁਨੇਹਾ ਵੀ ਪ੍ਰਮੁੱਖ ਰੂਪ ਵਿਚ ਉਭਰ ਕੇ ਸਾਹਮਣੇ ਆਇਆ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਪੰਜਾਬ ਦੇ ਇਤਿਹਾਸ ਦਾ ਇਕ ਬਹੁਤ ਹੀ ਦਰਦਨਾਕ ਅਧਿਆਇ ਹੈ। ਇਸ ਦੁਖਾਂਤ ਨੂੰ ਯਾਦ ਕਰਨਾ ਸਿਰਫ਼ ਅਤੀਤ ਨੂੰ ਯਾਦ ਕਰਨਾ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਿੰਸੀਪਲ ਮਨੁੱਖਤਾ, ਆਪਸੀ ਸਾਂਝ ਅਤੇ ਅਮਨ ਦਾ ਮਹੱਤਵ ਸਮਝਾਉਣਾ ਵੀ ਹੈ। ਉਨ੍ਹਾਂ ਪੰਜਾਬੀ ਵਿਭਾਗ ਵਲੋਂ ਕਰਵਾਏ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਹਿਤ ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟ ਕਰਨ ਦਾ ਸ਼ਕਤੀਸ਼ਾਲੀ ਮਾਧਿਅਮ ਹੈ। ਵੰਡ ਨਾਲ ਸੰਬੰਧਿਤ ਕਵਿਤਾਵਾਂ ਵਿਦਿਆਰਥੀਆਂ ਨੂੰ ਇਤਿਹਾਸ ਦੇ ਉਸ ਦਰਦਨਾਕ ਦੌਰ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਅੰਦਰ ਮਨੁੱਖੀ ਕਦਰਾਂ-ਕੀਮਤਾਂ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਕਰਦੀਆਂ ਹਨ। ਸਮਾਗਮ ਦੇ ਅੰਤ ਵਿਚ ਪੰਜਾਬੀ ਵਿਭਾਗ ਦੇ ਡਾ. ਹਰਮੀਤ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ ਪ੍ਰੋ. ਮਨਮੀਤ ਕੌਰ ਅਤੇ ਪ੍ਰੋ. ਕਵਲਜੀਤ ਕੌਰ ਨੇ ਸਾਰੇ ਭਾਗੀਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਕਈ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ’ਚ ਮਿਲੀ ਅਹਿਮ ਜ਼ਿੰਮੇਵਾਰੀ * ਆਗੂਆਂ ਨੇ... ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਜਪਰੂਪ ਕੌਰ ਦਾ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24