15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲੇ ਦੇ ਰੋਸ ਵਜੋਂ ਗੁਰਦਾਸਪੁਰ ਵਿਖੇ ਅਕਾਲੀ ਦਲ (ਬ) ਵਲੋਂ ਰੋਸ ਧਰਨਾ

ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗਿਣੀ-ਮਿਥੀ ਸਾਜਿਸ਼ ਤਹਿਤ ਹੋਏ ਹਮਲੇ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਗੁਰਦਾਸਪੁਰ ਦੇ ਆਗੂਆਂ ਤੇ ਵਰਕਰਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਪੈਂਦੇ ਬੱਬਰੀ ਬਾਈਪਾਸ ਵਿਖੇ ਟਰੈਫਿਕ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਤੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਕੀਤੀ ਗਈ, ਜਿਸ ’ਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵੀ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ ’ਚ ਜੁੜੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਿਸ ਸਮੇਂ ਉਹ ਗੁਰੂ ਘਰ ਅੰਦਰ ਨਤਮਸਤਕ ਹੋਣ ਗਏ ਸਨ, ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ।

Ad Position 21
No active advertisement
ਅਜੀਤ ਡੈਸਕ 15-08-2026
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗਿਣੀ-ਮਿਥੀ ਸਾਜਿਸ਼ ਤਹਿਤ ਹੋਏ ਹਮਲੇ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਗੁਰਦਾਸਪੁਰ ਦੇ ਆਗੂਆਂ ਤੇ ਵਰਕਰਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਪੈਂਦੇ ਬੱਬਰੀ ਬਾਈਪਾਸ ਵਿਖੇ ਟਰੈਫਿਕ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਤੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਕੀਤੀ ਗਈ, ਜਿਸ ’ਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵੀ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ ’ਚ ਜੁੜੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਿਸ ਸਮੇਂ ਉਹ ਗੁਰੂ ਘਰ ਅੰਦਰ ਨਤਮਸਤਕ ਹੋਣ ਗਏ ਸਨ, ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਹੋਣਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਇਹ ਗੰਭੀਰ ਸੁਰੱਖਿਆ ਸਵਾਲ ਵੀ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਹਨੇਰੀ ਨੂੰ ਰੋਕਣ ਲਈ ਕੁਝ ਵਿਰੋਧੀ ਤਾਕਤਾਂ ਵਲੋਂ ਅਜਿਹੇ ਕੋਝੇ ਹੱਥਕੰਢੇ ਵਰਤ ਕੇ ਅਕਾਲੀ ਦਲ ਨੂੰ ਲੀਡਰਲੈਸ ਅਤੇ ਕਮਜੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਸੀ.ਬੀ.ਆਈ ਜਾਂਚ ਕੀਤੀ ਜਾਵੇ। ਇਸ ਮੌਕੇ ਕਮਲਜੀਤ ਚਾਵਲਾ ਹਲਕਾ ਇੰਚਾਰਜ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ, ਸੁਰਜੀਤ ਸਿੰਘ ਤੁਗਲਵਾਲਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਮੈਂਬਰ, ਰਮਨਦੀਪ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ, ਤਰਲੋਕ ਸਿੰਘ ਬਾਠ, ਨਰਿੰਦਰ ਸਿੰਘ ਵਾੜਾ, ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ, ਲਖਵਿੰਦਰ ਸਿੰਘ ਘੁੰਮਣ, ਪਰਮਵੀਰ ਸਿੰਘ ਲਾਡੀ, ਕੰਵਲਪ੍ਰੀਤ ਸਿੰਘ ਕਾਕੀ, ਕੁਲਬੀਰ ਸਿੰਘ ਰਿਆੜ, ਗੁਰਜੀਤ ਸਿੰਘ ਬਿਜਲੀਵਾਲ, ਦਲਬੀਰ ਸਿੰਘ ਭਟੋਇਆ, ਸਰਬਜੀਤ ਸਿੰਘ ਲਾਲੀਆ, ਸਹਿਜਪਾਲ ਸਿੰਘ ਗੁਰਾਇਆ, ਕਪੂਰ ਸਿੰਘ ਮੱਲੀਆਂ, ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ, ਬਾਬਾ ਅਨੂਪ ਸਿੰਘ, ਅਵਤਾਰ ਸਿੰਘ ਕਾਲਾ ਨੰਗਲ, ਮਨਜੀਤ ਸਿੰਘ ਕੋਟ ਮੋਹਨ ਲਾਲ, ਪਲਵਿੰਦਰ ਸਿੰਘ ਤਿੱਬੜ, ਠਾਕੁਰ ਪ੍ਰਵੀਨ ਦੀਨਾਨਗਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਹਲਕੇ ਵਿਚ ਯੂਥ ਵਿੰਗ ਦਾ 17 ਅਗਸਤ ਨੂੰ ਹੋਵੇਗਾ ਬੇਮਿਸਾਲ ਇਕੱਠ : ਮਨਦੀਪ ਸਿੰਘ ਗਿੱਲ ਅਗਲੀ ਖ਼ਬਰ ਸੰਤ ਬਾਬਾ ਲਾਭ ਸਿੰਘ ਕੁਟੀਆ ਵਿਖੇ ਗੁਰਮਤਿ ਸਮਾਗਮ 17 ਨੂੰ - ਸਰਪੰਚ ਆਗੂ ਸਾਬ ਜੋਸਨ
Ad Position 24