15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਟਾਲਾ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਲੱਗਾ ਝਟਕਾ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਲੋਕਪੱਖੀ ਵਿਕਾਸ ਕੰਮਾਂ ਨੂੰ ਭਰਵਾਂ ਪਿਆਰ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਵਾਰਡ ਨੰਬਰ 48 ਤੋਂ ਕਾਂਗਰਸ ਵਰਕਰ ਐੱਮਨੂਅਲ ਮਸੀਹ, ਪਿੰਡ ਸ਼ੇਖਮੀਰ ਤੋਂ ਸ਼੍ਰੀ ਬਲਵਿੰਦਰ ਤੇ ਮੰਗਾ ਮਸੀਹ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਤੇ ਇਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।

Ad Position 21
No active advertisement
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਵਿਧਾਇਕ ਸ਼ੈਰੀ ਕਲਸੀ। ਅਜੀਤ ਤਸਵੀਰ 15-08-2026

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਲੋਕਪੱਖੀ ਵਿਕਾਸ ਕੰਮਾਂ ਨੂੰ ਭਰਵਾਂ ਪਿਆਰ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਵਾਰਡ ਨੰਬਰ 48 ਤੋਂ ਕਾਂਗਰਸ ਵਰਕਰ ਐੱਮਨੂਅਲ ਮਸੀਹ, ਪਿੰਡ ਸ਼ੇਖਮੀਰ ਤੋਂ ਸ਼੍ਰੀ ਬਲਵਿੰਦਰ ਤੇ ਮੰਗਾ ਮਸੀਹ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਤੇ ਇਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ, ਦਿਨੋ-ਦਿਨ ਆਪ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ। ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮਹਿਜ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ’ਚ ਵਿਕਾਸ ਕੰਮ ਚੱਲ ਰਹੇ ਹਨ ਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ’ਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਹਨ। ਇਸ ਲਈ ਉਹ ‘ਆਪ’ ਪਾਰਟੀ ’ਚ ਸ਼ਾਮਲ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਨੰਗਲ ਡਾਲਾ, ਗੁਰਪ੍ਰੀਤ ਸਿੰਘ ਚੌਤਰਾ ਅਤੇ ਕੁਲਵੰਤ ਸਿੰਘ ਡੁਗਰੀ। ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ... ਅਗਲੀ ਖ਼ਬਰ ਐਸ.ਬੀ.ਐਸ.ਐਸ.ਯੂ ਵਿਖੇ ‘ਹਰ ਘਰ ਤਿਰੰਗਾ’ ਯਾਤਰਾ ਨੇ ਭਰਿਆ ਦੇਸ਼ ਭਗਤੀ ਦਾ ਜੋਸ਼
Ad Position 24