15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਤੀਆਂ ਦੇ ਤਿਉਹਾਰ ਦਾ ਸ਼ਾਨਦਾਰ ਜਸ਼ਨ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਆਈ. ਸੀ.

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਆਈ.ਸੀ.ਐਸ.ਈ. ਤੇ ਆਈ.ਐਸ.ਸੀ. ਬੋਰਡ ਤੋਂ ਮਾਨਤਾ ਪ੍ਰਾਪਤ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਫੁੱਲਾਂ, ਰੰਗ ਬਿਰੰਗੀਆਂ ਸਜਾਵਟਾਂ, ਫੁਲਕਾਰੀਆਂ ਤੇ ਰਵਾਇਤੀ ਵਸਤੂਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਾਬਕਾ ਡਿਪਟੀ ਡੀ.ਈ.ਓ.) ਅਤੇ ਉਨ੍ਹਾਂ ਦੇ ਧਰਮਪਤਨੀ ਮੈਡਮ ਸਤਿੰਦਰਪਾਲ ਕੌਰ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸਮਾਗਮ ’ਚ ਪਹੁੰਚੇ। ਉਨ੍ਹਾਂ ਦੱਸਿਆ ਕਿ ਧੀਆਂ ਸਾਉਣ ਮਹੀਨੇ ਨਾਲ ਜੁੜਿਆ ਪੰਜਾਬ ਦਾ ਪ੍ਰਸਿੱਧ ਤਿਉਹਾਰ ਹੈ ਤੇ ਇਸ ਵਿਚ ਪੀਂਘਾਂ, ਗਿੱਧਾ, ਬੋਲੀਆਂ ਤੇ ਮਹਿੰਦੀ ਦਾ ਵਿਸ਼ੇਸ਼ ਮਹੱਤਵ ਹੈ, ਇਹ ਤਿਉਹਾਰ ਕੇਵਲ ਨੱਚਣ-ਗਾਉਣ ਦਾ ਸਾਧਨ ਨਹੀਂ ਹੈ, ਬਲਕਿ ਧੀਆਂ ਦੇ ਸਨਮਾਨ, ਆਜ਼ਾਦੀ ਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੋੜੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿਚ ਵਿਦਿਆਰਥਣਾਂ ਨੇ ਰੰਗ-ਬਰੰਗੇ ਪੰਜਾਬੀ ਪਹਿਰਾਵੇ ਪਾ ਕੇ ਸਮਾਗਮ ਦੀ ਰੌਣਕ ਵਧਾਈ। ਗਿੱਧੇ ਤੇ ਪੰਜਾਬੀ ਲੋਕ ਗੀਤਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪੀਂਘ ਝੂਟਣ, ਮਹਿੰਦੀ ਲਗਾਉਣ ਤੇ ਵੱਖ- ਵੱਖ ਸੱਭਿਆਚਾਰਕ ਗਤੀਵਿਧੀਆਂ ਦਾ ਵੀ ਪ੍ਰਬੰਧ ਕੀਤਾ। ਸਕੂਲ ਪ੍ਰਿੰਸੀਪਲ ਸਬੀਨਾ ਸਿੰਘ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਵਿਦਿਆਰਣਾਂ ਨੂੰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੇ ਜੱਜਾਂ ਦੇ ਪੁੱਛੇ ਸਵਾਲਾਂ ਦੇ ਜਵਾਬ ਬਹੁਤ ਹੀ ਹਾਜ਼ਰ- ਜਵਾਬੀ ਤੇ ਆਤਮ- ਵਿਸ਼ਵਾਸ ਨਾਲ ਦਿੱਤੇ ਤੇ ਪ੍ਰਬੰਧਕਾਂ ਵਲੋਂ ਪੰਜਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਨੂੰ ਮਿਸ ਤੀਜ ਜੂਨੀਅਰ ਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਲਿਵ ਕੌਰ ਨੂੰ ਮਿਸ ਤੀਜ ਸੀਨੀਅਰ ਚੁਣਿਆ ਗਿਆ। ਇਹ ਸਮਾਗਮ ਵਿਦਿਆਰਥਣਾਂ ਲਈ ਮਨੋਰੰਜਨ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸਮਝਣ ਦਾ ਸੁੰਦਰ ਸਬੱਬ ਵੀ ਬਣਿਆ। ਇਸ ਮੌਕੇ ਸਾਉਣ ਮਹੀਨੇ ਦੇ ਖਾਸ ਪਕਵਾਨ ਖੀਰ-ਪੂੜਿਆਂ ਦਾ ਸਵਾਦ ਵੀ ਮਾਣਿਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਬਸ਼ਿੰਦਰਪਾਲ ਸਿੰਘ (ਸ਼ੈਰੀ ਮਲਿਆਂਵਾਲ), ਉਪ ਚੇਅਰਪਰਸਨ ਡਾ. ਸੰਦੀਪ ਕੌਰ ਤੇ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਬੀ.ਐਮ.ਐਸ.ਐਮ ਗਰੁੱਪ ਪੁਰਾਣਾਸ਼ਾਲਾ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸ਼ੈੱਲਰ ਤੋਂ ਸਰ੍ਹੋਂ ਚੋਰੀ ਕਰਦਾ ਚੋਰ ਮੌਕੇ ’ਤੇ ਕਾਬੂ
Ad Position 24