ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ’ਚ ਆਜ਼ਾਦੀ ਦਿਹਾੜਾ ਮਨਾਇਆ
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਜੀ.
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ’ਚ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਪ੍ਰੀ-ਪ੍ਰਾਈਮਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਬੱਚੇ ਤਿਰੰਗੇ ਦੇ ਰੰਗਾਂ ਵਾਲੀਆਂ ਰੰਗ-ਬਿਰੰਗੀਆਂ ਪੋਸ਼ਾਕਾਂ ’ਚ ਸਕੂਲ ਪਹੁੰਚੇ। ਬੱਚੇ ਆਪਣੇ ਨਾਲ ਤਿਰੰਗੇ ਝੰਡੇ, ਤਿਰੰਗੇ ਦੇ ਰੰਗਾਂ ਵਾਲੀਆਂ ਡਰੈੱਸਾਂ ਤੇ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਵੀ ਲੈ ਕੇ ਆਏ। ਸਕੂਲ ਦੀ ਪ੍ਰਿੰਸੀਪਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਰਾਹੀਂ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਅੰਤ ’ਚ ਰਾਸ਼ਟਰੀ ਗੀਤ ਗਾਇਆ ਗਿਆ ਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।