17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਜੇ. ਯੂ.

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਗੌਰਵ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਤੌਰ ’ਤੇ ਹੀ ਨਹੀਂ, ਸਗੋਂ ਇੱਕ ਜ਼ਿੰਮੇਵਾਰ, ਅਨੁਸ਼ਾਸਿਤ ਤੇ ਦੇਸ਼ਭਗਤ ਨਾਗਰਿਕ ਤਿਆਰ ਕਰਨਾ ਵੀ ਹੈ। ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਡਾਇਰੈਕਟਰ ਬਹਾਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਚੇਅਰਪਰਸਨ ਅਮਰਜੀਤ ਕੌਰ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24