17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਆਜ਼ਾਦੀ ਦਿਹਾੜੇ ਦੇ ਇਨਾਂ ਸਮਾਗਮਾਂ ਦੀ ਸ਼ੁਰੂਆਤ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ ਨੇ ਤਿਰੰਗਾ ਲਹਿਰਾ ਕੇ ਕੀਤੀ, ਉਪਰੰਤ ਸਕੂਲ ਦੇ ਐੱਨ.

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਆਜ਼ਾਦੀ ਦਿਹਾੜੇ ਦੇ ਇਨਾਂ ਸਮਾਗਮਾਂ ਦੀ ਸ਼ੁਰੂਆਤ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ ਨੇ ਤਿਰੰਗਾ ਲਹਿਰਾ ਕੇ ਕੀਤੀ, ਉਪਰੰਤ ਸਕੂਲ ਦੇ ਐੱਨ.ਸੀ.ਸੀ . ਵਿੰਗ ਦੇ ਵਿਦਿਆਰਥੀਆਂ ਵਲੋਂ ਇੰਚਾਰਜ ਸੂਬੇਦਾਰ ਜਸਬੀਰ ਸਿੰਘ ਗਿੱਲ ਤੇ ਜਫਰ ਨਦੀਮ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸ ਕਰਕੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਦੇਸ਼ ਭਗਤੀ ਦੇ ਜਜ਼ਬੇ ਨੂੰ ਦ੍ਰਿੜ ਕਰਾਉਂਦੇ ਲੈਕਚਰ ਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਤੇ ਦੇਸ਼ ਪ੍ਰਤੀ ਆਪਣੇ ਫ਼ਰਜਾਂ ਲਈ ਸੁਚੇਤ ਰਹਿਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਕੋਆਰਡੀਨੇਟਰ ਮੈਡਮ ਕਵਲਜੀਤ ਕੌਰ। ਮੈਡਮ ਹਿਬਾ ਤੁਲ, ਹਿਨਾ, ਨਵਦੀਪ ਕੌਰ, ਸੁਖਜੀਤ ਕੌਰ, ਮਨਪ੍ਰੀਤ ਕੌਰ, ਪਰਮਵੀਰ ਕੌਰ, ਮੁਖਤਾਰ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰੈਡੀਮੇਟ ਕੱਪੜਿਆਂ ਦੀ ਦੁਕਾਨ ’ਚ ਡੇਢ ਲੱਖ ਦੇ ਕੱਪੜਿਆਂ ਤੇ 25 ਹਜ਼ਾਰ ਦੀ ਚੋਰੀ ਅਗਲੀ ਖ਼ਬਰ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ
Ad Position 24