15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰੈਡੀਮੇਟ ਕੱਪੜਿਆਂ ਦੀ ਦੁਕਾਨ ’ਚ ਡੇਢ ਲੱਖ ਦੇ ਕੱਪੜਿਆਂ ਤੇ 25 ਹਜ਼ਾਰ ਦੀ ਚੋਰੀ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਧਾਰੀਵਾਲ ਦੀ ਲੰਗਾਹ ਮਾਰਕੀਟ ’ਚ ਸਥਿਤ ਮੱਟੂ ਕੁਲੈਕਸ਼ਨ ਨਾਮਕ ਰੈਡੀਮੇਟ ਕੱਪੜਿਆਂ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਸ਼ਟਰ ਤੋੜ ਕੇ ਕਰੀਬ ਡੇਢ ਲੱਖ ਰੁਪਏ ਦੇ ਕੱਪੜੇ ਤੇ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਤੋਂ ਬਾਅਦ ਲੰਗਾਹ ਮਾਰਕੀਟ ਦੇ ਦੁਕਾਨਦਾਰਾਂ ’ਚ ਦਹਿਸ਼ਤ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 15-08-2026
ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਧਾਰੀਵਾਲ ਦੀ ਲੰਗਾਹ ਮਾਰਕੀਟ ’ਚ ਸਥਿਤ ਮੱਟੂ ਕੁਲੈਕਸ਼ਨ ਨਾਮਕ ਰੈਡੀਮੇਟ ਕੱਪੜਿਆਂ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਸ਼ਟਰ ਤੋੜ ਕੇ ਕਰੀਬ ਡੇਢ ਲੱਖ ਰੁਪਏ ਦੇ ਕੱਪੜੇ ਤੇ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਤੋਂ ਬਾਅਦ ਲੰਗਾਹ ਮਾਰਕੀਟ ਦੇ ਦੁਕਾਨਦਾਰਾਂ ’ਚ ਦਹਿਸ਼ਤ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਦੁਕਾਨ ਮਾਲਕ ਦੀ ਮਾਤਾ ਮਮਤਾ ਪਤਨੀ ਵਿਲੀਅਮ, ਵਾਸੀ ਲੁਧਿਆਣਾ ਮੁਹੱਲਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਬੇਟੇ ਨੂੰ ਰੈਡੀਮੇਟ ਕੱਪੜਿਆਂ ਦੀ ਦੁਕਾਨ ਖੋਲ੍ਹ ਕੇ ਦਿੱਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਰੱਖੜੀ ਦੇ ਤਿਉਹਾਰ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਦੇ ਬੇਟੇ ਨੇ ਬੀਤੇ ਦਿਨ ਹੀ ਕਰੀਬ ਡੇਢ ਲੱਖ ਰੁਪਏ ਦਾ ਨਵਾਂ ਕੱਪੜਾ ਲਿਆ ਕੇ ਦੁਕਾਨ ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਦੁਕਾਨ ਦੇ ਗੱਲੇ ਵਿਚ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਵੀ ਪਈ ਸੀ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖ਼ਲ ਹੋਏ ਤੇ ਨਵਾਂ ਕੱਪੜਾ ਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਣ ’ਤੇ 112 ਨੰਬਰ ਉਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ
Ad Position 24