15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਰਹਿਨੁਮਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਦੇਸ਼ ਭਗਤੀ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਰਹਿਨੁਮਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਦੇਸ਼ ਭਗਤੀ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਫੈਂਸੀ ਡਰੈਸ ਮੁਕਾਬਲੇ ’ਚ ਹਿੱਸਾ ਲੈ ਕੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਕ ਪਹਿਰਾਵਿਆਂ ਨੂੰ ਪੇਸ਼ ਕੀਤਾ। ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਅਧਾਰਿਤ ਕਵਿਤਾਵਾਂ, ਗੀਤ ਅਤੇ ਡਾਂਸ ਪੇਸ਼ ਕੀਤੇ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਉਸ ਸਮੇਂ ਦੇ ਸੰਘਰਸ਼ ਤੇ ਸ਼ਹੀਦ ਸੁਤੰਤਰਤਾ ਸੈਨਾਨੀਆਂ ਦੀਆਂ ਭੂਮਿਕਾਵਾਂ ਬਾਰੇ ਚਾਨਣਾ ਪਾਉਂਦਿਆਂ ਸਰਹੱਦ ’ਤੇ ਬੈਠੇ ਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਮੈਂਬਰ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ’ਚ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਰੈਡੀਮੇਟ ਕੱਪੜਿਆਂ ਦੀ ਦੁਕਾਨ ’ਚ ਡੇਢ ਲੱਖ ਦੇ ਕੱਪੜਿਆਂ ਤੇ 25 ਹਜ਼ਾਰ ਦੀ ਚੋਰੀ
Ad Position 24