15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ’ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ (ਸੀ. ਬੀ.

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ (ਸੀ.ਬੀ.ਐਸ.ਈ.) ’ਚ 80ਵਾਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਚੇਅਰਮੈਨ ਸਤਨਾਮ ਸਿੰਘ ਸੰਧੂ ਦੁਆਰਾ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾ, ਭਾਸ਼ਣ ਤੇ ਹੋਰ ਗਤੀਵਿਧੀਆਂ ਪੇਸ਼ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਤਿਰੰਗੇ ਝੰਡੇ ਤੇ ਚਾਰਟ ਨਾਲ ਸਕੂਲ ਨੂੰ ਸਜਾਇਆ ਗਿਆ। ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਤੇ ਇਕ ਸੱਚੇ ਦੇਸ਼ ਭਗਤ ਬਣਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਖਜਿੰਦਰ ਵੀਰ ਸਿੰਘ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦੀਆਂ ਆਜ਼ਾਦੀ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਸਾਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਣਾ ਚਾਹੀਦਾ ਹੈ। ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਨਵਪ੍ਰੀਤ ਕੌਰ, ਅਰਵਿੰਦਰ ਕੌਰ, ਨਵਨੀਤ ਕੌਰ, ਅਮਤੁਲ, ਪਰਵੀਨ ਅਤੇ ਸਮੂਹ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਏ. ਦੂਜੇ ਸਮੈਸਟਰ ਦੇ ਨਤੀਜਿਆਂ ’ਚ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24