15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬੀ.ਸੀ.ਏ. ਦੂਜੇ ਸਮੈਸਟਰ ਦੇ ਨਤੀਜਿਆਂ ’ਚ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ

ਘੁਮਾਣ, 14 ਅਗਸਤ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਅਜੀਤ ਡੈਸਕ 15-08-2026
ਘੁਮਾਣ, 14 ਅਗਸਤ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ. ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲੱਬਧੀ ਨਾਲ ਕਾਲਜ ਕੈਂਪਸ ’ਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। ਨਤੀਜਿਆਂ ’ਚ ਅਨੂਰੀਤ ਕੌਰ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਪਲਕਪ੍ਰੀਤ ਕੌਰ ਨੇ 83.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਤੇ ਪਵਨਪ੍ਰੀਤ ਕੌਰ ਨੇ 81.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਤਿੰਨਾਂ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਮਾਣ ਪੇਸ਼ ਕੀਤਾ ਹੈ। ਇਸ ਮੌਕੇ ਕੋਆਰਡੀਨੇਟਰ ਨਵਜੋਤ ਕੌਰ ਪੰਨੂੰ ਤੇ ਸਮੂਹ ਅਧਿਆਪਕਾਂ ਨੇ ਹੋਣਹਾਰ ਵਿਦਿਆਰਥਣਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਨਿਰੰਤਰ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਦਾ ਸਾਂਝਾ ਨਤੀਜਾ ਹੈ। ਕਾਲਜ ਪ੍ਰਬੰਧਨ ਵਲੋਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਗਿਆ ਕਿ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਸ੍ਰੋਤ ਬਣੇਗੀ। ਕਾਲਜ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਹੋਣਹਾਰ ਵਿਦਿਆਰਥਣਾਂ ਭਵਿੱਖ ’ਚ ਵੀ ਆਪਣੀ ਮਿਹਨਤ ਤੇ ਪ੍ਰਤਿਭਾ ਦੇ ਬਲਬੂਤੇ ਨਵੀਆਂ ਉਚਾਈਆਂ ਹਾਸਲ ਕਰਦਿਆਂ ਕਾਲਜ, ਆਪਣੇ ਮਾਪਿਆਂ ਤੇ ਸਮਾਜ ਦਾ ਨਾਮ ਹੋਰ ਵੀ ਰੌਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਡਾ. ਬਲਦੇਵ ਸਿੰਘ ਬੋਪਾਰਾਏ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ’ਚ ਆਜ਼ਾਦੀ ਦਿਵਸ ਮਨਾਇਆ
Ad Position 24