15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡਾ. ਬਲਦੇਵ ਸਿੰਘ ਬੋਪਾਰਾਏ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਹੋਏ ਜਾਨੇਲਵਾ ਹਮਲੇ ਦੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਬਲਦੇਵ ਸਿੰਘ ਬੋਪਾਰਾਏ ਮਰੜ, ਡੀਨ ਇਨਰਨਲ ਯੂਨੀਵਰਸਿਟੀ ਬੜੂੁ ਸਾਹਿਬ (ਹਿਮਾਚਲ ਪ੍ਰਦੇਸ਼) ਨੇ ਨਿਖੇਧੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਸ੍ਰੀ ਨਾਂਦੇੜ ਸਾਹਿਬ ਵਿਖੇ ਹੋਏ ਜਾਨੇਲਵਾ ਹਮਲੇ ਦੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਬਲਦੇਵ ਸਿੰਘ ਬੋਪਾਰਾਏ ਮਰੜ, ਡੀਨ ਇਨਰਨਲ ਯੂਨੀਵਰਸਿਟੀ ਬੜੂੁ ਸਾਹਿਬ (ਹਿਮਾਚਲ ਪ੍ਰਦੇਸ਼) ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ, ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਹੁੰਚੇ ਹੋਏ ਸਨ। ਡਾ. ਬੋਪਾਰਾਏ ਨੇ ਕਿਹਾ ਕਿ ਇਸ ਤਰ੍ਹਾਂ ਦੇ ਹਮਲਿਆਂ ਪਿੱਛੇ ਕੋਈ ਸਾਜ਼ਿਸ ਹੈ ਅਤੇ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਪਹੁੰਚੇ ਸ: ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਠੇਸ ਪਹੁੰਚੀ ਹੈ। ਦੂਸਰੇ ਸੂਬੇ ’ਚ ਅਜਿਹੀ ਘਟਨਾ ਦਾ ਵਾਪਰਨਾ ਇਕ ਚਿੰਤਾ ਦਾ ਵਿਸ਼ਾ ਹੈ ਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਕਿ ਇਹ ਹਮਲੇ ਦੇ ਪਿੱਛੇ ਕਿਸੇ ਦਾ ਹੱਥ ਤਾਂ ਨਹੀਂ। ਡਾ. ਬੋਪਾਰਾਏ ਨੇ ਕਿਹਾ ਕਿ ਇਹ ਸ: ਸੁਖਬੀਰ ਸਿੰਘ ਬਾਦਲ ’ ਤੇ ਦੂਸਰਾ ਹਮਲਾ ਹੋਇਆ ਹੈ, ਜੇਕਰ ਪਹਿਲੇ ਹਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਤਾਂ ਇਹ ਘਟਨਾ ਨਹੀਂ ਵਾਪਰਨੀ ਸੀ।
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਗਿਆਨ, ਅਨੁਸ਼ਾਸਨ ਅਤੇ ਸਫ਼ਲਤਾ ਵੱਲ ਇਕ ਹੋਰ ਕਦਮ ਅਗਲੀ ਖ਼ਬਰ ਬੀ.ਸੀ.ਏ. ਦੂਜੇ ਸਮੈਸਟਰ ਦੇ ਨਤੀਜਿਆਂ ’ਚ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ
Ad Position 24