15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਨਾਨਕ ਦੇਵ ਅਕੈਡਮੀ ਬਾਂਗੋਵਾਣੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਸਰਵਣ ਸਿੰਘ ਤੱਤਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀ. ਏ. ਸੀ. ਮੈਂਬਰ ਬਣੇ

ਡੇਹਰੀਵਾਲ ਦਰੋਗਾ, 14 ਅਗਸਤ (ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 15-08-2026
ਡੇਹਰੀਵਾਲ ਦਰੋਗਾ, 14 ਅਗਸਤ (ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ. ਸੀ.) ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਪਾਰਟੀ ਦੇ ਸੀਨੀਅਰ, ਤਜਰਬੇਕਾਰ, ਮਿਹਨਤੀ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਹਲਕਾ ਬਟਾਲਾ ਤੋਂ ਸੀਨੀਅਰ ਅਕਾਲੀ ਆਗੂ ਸ: ਸਰਵਣ ਸਿੰਘ ਤੱਤਲਾ ਨੂੰ ਸ਼ਾਮਿਲ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਨੇ ਇਸ ਫ਼ੈਸਲੇ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ: ਤੱਤਲਾ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ ਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਮਜ਼ਬੂਤ ਤਾਲਮੇਲ ਰੱਖਦੇ ਹਨ। ਸ: ਸਰਵਣ ਸਿੰਘ ਤੱਤਲਾ ਨੇ ਪੀ. ਏ. ਸੀ. ਵਿਚ ਮਿਲੀ ਇਹ ਜ਼ਿੰਮੇਵਾਰੀ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਸਾਬਤ ਹੋਵੇਗੀ। ਇਸ ਮੌਕੇ ਸ: ਸਰਵਣ ਸਿੰਘ ਤੱਤਲਾ ਨੇ ਨਵੀਂ ਜ਼ਿੰਮੇਵਾਰੀ ਲਈ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐਮ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24