15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਉਪ ਮੰਡਲ ਅਫ਼ਸਰ ਉੱਤਰੀ ਸਬ ਡਵੀਜ਼ਨ ਬਟਾਲਾ ਵਲੋਂ ਆਪਣੇ ਮੁਲਾਜ਼ਮਾਂ ਨੂੰ ਵੰਡੀਆਂ ਸੇਫਟੀ ਕਿੱਟਾਂ ਦੂਨ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ’ਚ ਜਿੱਤੇ ਚਾਂਦੀ ਦੇ ਤਗਮੇ

ਗੁਰਦਾਸਪੁਰ, 14 ਅਗਸਤ (ਚੱਕਰਾਜਾ)-77ਵੀਆਂ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ 2026–27 ਤਹਿਤ ਸ਼ਤਰੰਜ ਮੁਕਾਬਲੇ 11 ਅਗਸਤ ਨੂੰ ਸੇਂਟ ਫ੍ਰਾਂਸਿਸ ਸਕੂਲ ਬਟਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਦੂਨ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਹਮਰੀਤ (ਜਮਾਤ ਅੱਠਵੀਂ) ਤੇ ਨਮਿਤਾ ਮੋਹਨ (ਜਮਾਤ ਸੱਤਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਦੂਨ ਇੰਟਰਨੈਸ਼ਨਲ ਸਕੂਲ ਦੀਆਂ ਤਗਮੇ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਪ੍ਰਿੰਸੀਪਲ ਊਸ਼ਾ ਸ਼ਰਮਾ ਤੇ ਕੋਚ। ਤਸਵੀਰ: ਵਿਸ਼ਾਲ ਮੁੰਨਾ 15-08-2026
ਗੁਰਦਾਸਪੁਰ, 14 ਅਗਸਤ (ਚੱਕਰਾਜਾ)-77ਵੀਆਂ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ 2026–27 ਤਹਿਤ ਸ਼ਤਰੰਜ ਮੁਕਾਬਲੇ 11 ਅਗਸਤ ਨੂੰ ਸੇਂਟ ਫ੍ਰਾਂਸਿਸ ਸਕੂਲ ਬਟਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਦੂਨ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਹਮਰੀਤ (ਜਮਾਤ ਅੱਠਵੀਂ) ਤੇ ਨਮਿਤਾ ਮੋਹਨ (ਜਮਾਤ ਸੱਤਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਦੋਵਾਂ ਵਿਦਿਆਰਥਣਾਂ ਨੇ ਆਪਣੀ ਇਕਾਗਰਤਾ, ਰਣਨੀਤਿਕ ਸੋਚ ਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫਲਤਾ ’ਚ ਉਨ੍ਹਾਂ ਦੇ ਕੋਚ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਰਿਹਾ। ਇਸ ਮਾਣਮੱਤੀ ਉਪਲਬਧੀ ’ਤੇ ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥਣਾਂ ਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੀ ਮਿਹਨਤ, ਲਗਨ ਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਸੀ.ਪੀ.ਆਈ.ਐਮ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ
Ad Position 24