15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ

ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.

Ad Position 21
No active advertisement
ਅਜੀਤ ਡੈਸਕ 15-08-2026
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ 77ਵੀਆਂ ਸਕੂਲ ਖੇਡਾਂ ਅਧੀਨ ਜ਼ਿਲ੍ਹਾ ਪੱਧਰ ਤੇ ਕੋਟਲੀ ਸੂਰਤ ਮੱਲ੍ਹੀ ਜ਼ੋਨ ਵਿਚ ਕਰਵਾਏ ਗਏ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ। ਇਸ ਸਬੰਧੀ ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਖੋ-ਖੋ ਮੁਕਾਬਲਿਆਂ ’ਚ ਅੰਡਰ-19 ਵਰਗ ਲੜਕੀਆਂ ਦੀਆਂ ਕੁੱਲ 8 ਟੀਮਾਂ ਨੇ ਭਾਗ ਲਿਆ। ਜੀ.ਐੱਸ. ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਾਰੀਆਂ ਟੀਮਾਂ ਨੂੰ ਪਛਾੜਦੇ ਹੋਏ ਜ਼ੋਨ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਹ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ, ਲਗਨ ਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ਼ ਤੇ ਕੋਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਲਾਮਬੰਦ ਹੋਣ ਲੱਗੇ- ਨਵਜੋਤ ਫੱਤੂਪੂਰ ਅਗਲੀ ਖ਼ਬਰ ਉਪ ਮੰਡਲ ਅਫ਼ਸਰ ਉੱਤਰੀ ਸਬ ਡਵੀਜ਼ਨ ਬਟਾਲਾ ਵਲੋਂ ਆਪਣੇ ਮੁਲਾਜ਼ਮਾਂ ਨੂੰ ਵੰਡੀਆਂ ਸੇਫਟੀ ਕਿੱਟਾਂ ਦੂਨ ਇੰਟਰਨੈਸ਼ਨਲ ਸਕੂਲ...
Ad Position 24