15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਦੀ ਬਿਹਤਰੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਲਾਮਬੰਦ ਹੋਣ ਲੱਗੇ- ਨਵਜੋਤ ਫੱਤੂਪੂਰ

ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਹਿਤੈਸ਼ੀ ਤੇ ਪੰਜਾਬੀਆਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਦਿਆਂ ਜਬਰ ਜ਼ੁਲਮ ਦਾ ਡੱਟ ਕੇ ਵਿਰੋਧ ਕੀਤਾ ਹੈ।

Ad Position 21
No active advertisement
ਨਵਜੋਤ ਸਿੰਘ ਫੱਤੂਪੁਰ 15-08-2026
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਹਿਤੈਸ਼ੀ ਤੇ ਪੰਜਾਬੀਆਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਦਿਆਂ ਜਬਰ ਜ਼ੁਲਮ ਦਾ ਡੱਟ ਕੇ ਵਿਰੋਧ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਵਜੋਤ ਸਿੰਘ ਫੱਤੂਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਕਿਸਾਨਾਂ ਸਮੇਤ ਸੂਬੇ ਦੀ ਜਨਤਾ ਨੂੰ ਜੋ ਵੀ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਦਿੱਤੀਆਂ ਹਨ, ਉਹ ਵਿਰੋਧੀ ਪਾਰਟੀਆਂ ਨਹੀਂ ਦੇ ਸਕਦੀਆਂ। ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਆਪਣੇ ਵੋਟ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸ: ਸੁੱਚਾ ਸਿੰਘ ਲੰਗਾਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਟਿਊਬਵੈਲ ਮੋਟਰਾਂ ਲਈ ਮੁਫ਼ਤ ਬਿਜਲੀ, ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ, ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਸਕੀਮ, ਪੰਜਾਬ ’ਚ ਯਾਦਗਾਰਾਂ ਤੇ ਸੜਕਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰ ਸਮੇਂ ਹੀ ਬਣੀਆਂ ਹਨ, ਜਦੋਂ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ ਤੇ ਸਾਰਾ ਸਮਾਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ’ਤੇ ਲਗਾਇਆ ਹੈ। ਇਸ ਮੌਕੇ ਜਗੀਰ ਮਸੀਹ ਪੱਖੋਕੇ, ਸਵਿੰਦਰ ਸਿੰਘ ਗਵਾਰਾ, ਸੰਮੀ ਰੰਧਾਵਾ, ਚੈਨ ਮਸੀਹ ਨਬੀਨਗਰ, ਭੋਲੀ ਪ੍ਰਧਾਨ ਦੇਹੜ, ਪ੍ਰਿਥੀ ਚੰਦ ਅਠਵਾਲ, ਪ੍ਰੇਮ ਮਸੀਹ ਦਬੁਰਜੀ, ਸਾਬਕਾ ਸਰਪੰਚ ਸਵਿੰਦਰ ਸਿੰਘ ਗਵਾਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਐਂਟੀ ਸਟੇਟ ਕਹਿਣਾ ਮੰਦਭਾਗਾ-ਉਦੀਪੁਰ ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ
Ad Position 24