ਸਾਹਸਮੱਲ (ਸਾਂਸੀ) ਬਰਾਦਰੀ ਵਲੋਂ ਰਣਜੀਤ ਸਿੰਘ ਕਾਹਲੋਂ ਦੀ ਡੱਟਵੀਂ ਹਮਾਇਤ ਦਾ ਫ਼ੈਸਲਾ
ਗੁਰਦਾਸਪੁਰ, 16 ਅਗਸਤ (ਚੱਕਰਾਜਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਵੱਸਦੀ ਸਾਹਸਮੱਲ (ਸਾਂਸੀ ) ਬਰਾਦਰੀ ਵਲੋਂ ਬਾਬਾ ਰਾਜ ਕੁਮਾਰ ਦੀ ਅਗਵਾਈ ਵਿਚ ਭਰਵਾਂ ਇਕੱਠ ਕਰਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਰਾਦਰੀ ਵਲੋਂ ਇਕਮੁੱਠ ਹੋ ਕੇ ਰਣਜੀਤ ਸਿੰਘ ਕਾਹਲੋਂ ਦੀ ਹਮਾਇਤ ਕੀਤੀ ਜਾਵੇਗੀ । ਭਾਵੇਂ ਉਹ ਕਿਸੇ ਵੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਨਿੱਤਰੇ।
ਗੁਰਦਾਸਪੁਰ, 16 ਅਗਸਤ (ਚੱਕਰਾਜਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਵੱਸਦੀ ਸਾਹਸਮੱਲ (ਸਾਂਸੀ ) ਬਰਾਦਰੀ ਵਲੋਂ ਬਾਬਾ ਰਾਜ ਕੁਮਾਰ ਦੀ ਅਗਵਾਈ ਵਿਚ ਭਰਵਾਂ ਇਕੱਠ ਕਰਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਰਾਦਰੀ ਵਲੋਂ ਇਕਮੁੱਠ ਹੋ ਕੇ ਰਣਜੀਤ ਸਿੰਘ ਕਾਹਲੋਂ ਦੀ ਹਮਾਇਤ ਕੀਤੀ ਜਾਵੇਗੀ । ਭਾਵੇਂ ਉਹ ਕਿਸੇ ਵੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਨਿੱਤਰੇ। ਵੱਖ-ਵੱਖ ਬੁਲਾਰਿਆਂ ਕਿਹਾ ਕਿ ਲੱਖ ਯਤਨ ਕਰਨ ਦੇ ਬਾਵਜੂਦ ਸਾਡੀ ਬਰਾਦਰੀ ਦੀਆਂ ਮੁਸ਼ਕਿਲਾਂ ਵੱਲ ਕਿਸੇ ਨੇ ਕੰਨ ਨਹੀਂ ਧਰਿਆ। ਰਣਜੀਤ ਸਿੰਘ ਕਾਹਲੋਂ ਦੀਆਂ ਸਮਾਜ ਸੇਵੀ ਗਤੀਵਿਧੀਆ ਤੇ ਗਰੀਬਾਂ ਪ੍ਰਤੀ ਨੇਕੀਆਂ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਤਰਸੇਮ ਲਾਲ, ਮਹਿੰਦਰ ਸਿੰਘ, ਰਤਨ ਸਿੰਘ, ਗੁਲਜ਼ਾਰੀ ਲਾਲ, ਬਲਕਾਰ ਸਿੰਘ ਅਮਰੀਕ ਸਿੰਘ, ਰਾਜ ਕੁਮਾਰ, ਮਨਪ੍ਰੀਤ ਸਿੰਘ, ਜਸਪਾਲ ਸਿੰਘ, ਕਰਨਪ੍ਰੀਤ ਸਿੰਘ, ਗੁੱਲਜੱਟ ਸਿੰਘ, ਦਲਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਲਖਬੀਰ ਸਿੰਘ, ਗੁਰਦੀਪ ਸਿੰਘ ਅਤੇ ਗੁਰਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ ।