15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਰੈਂਕਰਜ਼ ਇੰਟਰਨੈਸ਼ਨਲ ਸਕੂਲ ਵਿਚ 80ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ

ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦਾ ਆਜ਼ਾਦੀ ਦਿਹਾੜਾ ਪੂਰੀ ਦੁਨੀਆਂ ਵਿਚ ਰਹਿੰਦੇ ਭਾਰਤੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਕੜੀ ਵਿਚ ਭਾਰਤ ਦੇ 80ਵੇਂ ਆਜ਼ਾਦੀ ਦੇ ਦਿਹਾੜੇ ਨੂੰ ਇਲਾਕੇ ਦੀ ਸਿਰਮੌਰ ਸੰਸਥਾ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਕੋਟ ਧੰਦਲ ਵਲੋਂ ਬੜੀ ਧੂਮ-ਧਾਮ ਤੇ ਸਤਿਕਾਰ ਪੂਰਵਕ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦਾ ਆਜ਼ਾਦੀ ਦਿਹਾੜਾ ਪੂਰੀ ਦੁਨੀਆਂ ਵਿਚ ਰਹਿੰਦੇ ਭਾਰਤੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਕੜੀ ਵਿਚ ਭਾਰਤ ਦੇ 80ਵੇਂ ਆਜ਼ਾਦੀ ਦੇ ਦਿਹਾੜੇ ਨੂੰ ਇਲਾਕੇ ਦੀ ਸਿਰਮੌਰ ਸੰਸਥਾ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਕੋਟ ਧੰਦਲ ਵਲੋਂ ਬੜੀ ਧੂਮ-ਧਾਮ ਤੇ ਸਤਿਕਾਰ ਪੂਰਵਕ ਮਨਾਇਆ ਗਿਆ। ਵੱਖ-ਵੱਖ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਤਿਆਰ ਕਰਵਾਏ ਗਏ ਇਸ ਦਿਲਕਸ਼ ਅਤੇ ਦੇਸ਼ ਭਗਤੀ ਨਾਲ ਭਰੇ ਸਮਾਗਮ ਦੀ ਸ਼ੁਰੂਆਤ ਛੋਟੇ ਬੱਚਿਆਂ ਵਲੋਂ ਕੀਤੀ ਗਈ ਪਰੇਡ ਨਾਲ ਹੋਈ, ਜਿਸ ਵਿਚ ਵੱਖ-ਵੱਖ ਭਾਰਤੀ ਸਨਮਾਨ ਚਿੰਨਾਂ ਨੂੰ ਦਰਸਾਉਂਦੇ ਵੱਖ - ਵੱਖ ਰੰਗਾਂ ਦੇ ਪਹਿਰਾਵੇ ਭਾਈ ਸੰਸਥਾ ਦੇ ਵਿਦਿਆਰਥੀ ਵਲੋਂ ਪ੍ਰਿੰਸੀਪਲ ਹਰਵਿੰਦਰ ਸਿੰਘ ਰਿਆੜ ਨੂੰ ਸਲਾਮੀ ਦਿੱਤੀ ਗਈ। ਉਪਰੰਤ ਪ੍ਰਿੰਸੀਪਲ ਰਿਆੜ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਹੈ ਤੇ ਭਾਰਤੀ ਰਾਸ਼ਟਰੀ ਗੀਤ ਗਾ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਈ, ਇਸ ਉਪਰੰਤ ਨਰਸਰੀ ਕਲਾਸ ਦੇ ਬੱਚਿਆਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ। ਫਿਰ ਕ੍ਰਮਵਾਰ ਹਰ ਕਲਾਸ ਵਿਚੋਂ ਵਿਦਿਆਰਥੀਆਂ ਨੇ ਉਸ ਸਭ ਸ਼ਹੀਦਾਂ ਤੇ ਸੂਰਵੀਰ ਯੋਧਿਆਂ ਦੀ ਯਾਦ ਤਾਜ਼ਾ ਕਰਵਾਉਂਦਿਆਂ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫੀ, ਨਾਟਕ, ਕਵਿਤਾਵਾਂ ਅਤੇ ਗੀਤ ਬੋਲ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਦੁਆਰਾ ਉਹ ਬੀਤਿਆ ਸਮਾਂ ਸਿਰਜਦਿਆਂ ਆਜ਼ਾਦੀ ਦੇ ਸੰਘਰਸ਼ ਵਿਚ ਹੋਈਆਂ ਹਰ ਪ੍ਰਕਾਰ ਦੀਆਂ ਜਿਆਦਤੀਆਂ, ਅਸਹਿਯੋਗ ਅੱਤਿਆਚਾਰ ਦੇ ਵਿਰੁੱਧ ਸੂਰਬੀਰ ਦੇਸ਼ ਭਗਤਾਂ ਦੇ ਅਡੋਲ ਸਾਹਸ ਦ੍ਰਿੜਤਾ ਨੂੰ ਸਿਰਜੇ ਢੰਗ ਨਾਲ ਦਿਖਾਇਆ ਗਿਆ। ਪ੍ਰਿੰਸੀਪਲ ਹਰਵਿੰਦਰ ਸਿੰਘ ਰਿਆੜ ਨੇ ਸੰਸਥਾ ਦੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਆਜ਼ਾਦੀ ਸ਼ਬਦ ਦਾ ਅਰਥ ਦੱਸਿਆ ਗਿਆ। ਉਨ੍ਹਾਂ ਸਭ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਭਾਰਤ ਦਾ ਭਵਿੱਖ ਹਨ, ਜੋ ਇਸ ਆਜ਼ਾਦੀ ਦੀ ਮਹੱਤਤਾ ਨੂੰ ਸਮਝਦਿਆਂ ਹਰ ਇਕ ਵਿਦਿਆਰਥੀ ਨੂੰ ਆਜ਼ਾਦੀ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਔਲਖ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਹੋਈ ਇਕੱਤਰਤਾ ਅਗਲੀ ਖ਼ਬਰ ‘ ਅਮਰੀਕਾ ਦੇ ਗਦਰੀ ਯੋਧੇ’ ਕਿਤਾਬ ਦਾ ਲੋਕ ਅਰਪਣ
Ad Position 24