15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਐਸ.ਜੀ.ਆਰ.ਡੀ. ਇੰਸਟੀਚਿਊਟ ਵਲੋਂ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ

ਫ਼ਤਹਿਗੜ੍ਹ ਚੂੜੀਆਂ, 16 ਅਗਸਤ (ਐਮ. ਐਸ.

Ad Position 21
No active advertisement
ਅਜੀਤ ਡੈਸਕ 17-08-2026
ਫ਼ਤਹਿਗੜ੍ਹ ਚੂੜੀਆਂ, 16 ਅਗਸਤ (ਐਮ.ਐਸ. ਫੁੱਲ)-ਐੱਸ.ਜੀ.ਆਰ.ਡੀ. ਇੰਸਟੀਚਿਊਟ ਪੰਧੇਰ ਅੰਮ੍ਰਿਤਸਰ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਨਿੱਚਰਵਾਰ ਨੂੰ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ’ਚ ਪ੍ਰਬੰਧਕੀ ਅਮਲੇ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਤੇ ਐੱਨ.ਸੀ.ਸੀ. ਕੈਡਿਟਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਨਾਲ ਹੋਈ। ਇਸ ਮੌਕੇ ਪ੍ਰਧਾਨ ਡਾ. ਹਰਜਿੰਦਰਪਾਲ ਕੌਰ, ਡਾ. ਗੁਲਵਤਨ ਸਿੰਘ ਤੇ ਡਾ. ਅਨੰਦਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਗਿਆ। ਇਨ੍ਹਾਂ ਪਤਵੰਤਿਆਂ ਨੇ ਸਭ ਨੂੰ ਆਜ਼ਾਦੀ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਤੇ ਆਜ਼ਾਦੀ, ਏਕਤਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਲਗਨ ਨਾਲ ਕੰਮ ਕਰਨ ਤੇ ਦੇਸ਼ ਦੀ ਤਰੱਕੀ ਤੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ’ਚ ਵਿਦਿਆਰਥੀਆਂ ਸਮੇਤ ਫੈਕਲਟੀ ਮੈਂਬਰ ਪਲਵਿੰਦਰਜੀਤ ਕੌਰ, ਮਨਦੀਪ ਕੌਰ, ਰਮਨਦੀਪ ਕੌਰ, ਪ੍ਰਬਲਪ੍ਰੀਤ ਕੌਰ, ਸਬਾ, ਮਾਲਵੀ, ਅਮਿਤ ਕੁਮਾਰ, ਸੰਗੀਤਾ ਸ਼ਰਮਾ, ਗੁਰਪ੍ਰੀਤ ਕੌਰ, ਸੰਦੀਪ ਕੌਰ, ਪੂਜਾ, ਸ਼ਿਵਾਨੀ ਅਤੇ ਹਰਮਨਦੀਪ ਕੌਰ ਹਾਜ਼ਰ ਰਹੇ। ਐੱਨ.ਸੀ.ਸੀ. ਕੈਡਿਟਾਂ ਦੀ ਸ਼ਮੂਲੀਅਤ ਨੇ ਸਮਾਗਮ ਵਿਚ ਅਨੁਸ਼ਾਸਨ, ਦੇਸ਼ ਭਗਤੀ ਅਤੇ ਕੌਮੀ ਮਾਣ ਦਾ ਵਿਸ਼ੇਸ਼ ਅਹਿਸਾਸ ਭਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਢਿੱਲੋਂ ਨੇ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਗਤਾਂ ਨੇ ਕੀਤੀ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਅਰਦਾਸ
Ad Position 24