15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਕੂਲ ਦੀ ਬਿਹਤਰੀ ਲਈ ਸਮਰਪਿਤ ਅਧਿਆਪਕਾ ਕੰਵਲਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰ ’ਤੇ ਸਨਮਾਨ

ਗੁਰਦਾਸਪੁਰ, 16 ਅਗਸਤ (ਚੱਕਰਾਜਾ)-ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਰਕਾਰੀ ਪ੍ਰਾਈਮਰੀ ਸਕੂਲ ਕਚਹਿਰੀ ਰੋਡ ਗੁਰਦਾਸਪੁਰ-2 ਦੀ ਇੰਚਾਰਜ ਈ. ਟੀ.

Ad Position 21
No active advertisement
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਅਤੇ ਐਸ.ਐਸ.ਪੀ. ਆਦਿੱਤਿਆ ਅਧਿਆਪਕਾ ਕੰਵਲਪ੍ਰੀਤ ਕੌਰ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ। ਤਸਵੀਰ: ਵਿਸ਼ਾਲ ਮੁੰਨਾ 17-08-2026
ਗੁਰਦਾਸਪੁਰ, 16 ਅਗਸਤ (ਚੱਕਰਾਜਾ)-ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਰਕਾਰੀ ਪ੍ਰਾਈਮਰੀ ਸਕੂਲ ਕਚਹਿਰੀ ਰੋਡ ਗੁਰਦਾਸਪੁਰ-2 ਦੀ ਇੰਚਾਰਜ ਈ.ਟੀ.ਟੀ. ਅਧਿਆਪਕਾ ਕੰਵਲਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਕੰਵਲਪ੍ਰੀਤ ਕੌਰ ਨੂੰ ਇਹ ਸਨਮਾਨ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ, ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ, ਆਪਣੇ ਨਿੱਜੀ ਖਰਚੇ ਵਿਚੋਂ ਯੋਗਦਾਨ ਪਾ ਕੇ ਸਕੂਲ ਦੇ ਰੱਖ-ਰਖਾਅ ਅਤੇ ਸੁੰਦਰਤਾ ਲਈ ਕੀਤੇ ਵਿਸ਼ੇਸ਼ ਉਪਰਾਲਿਆਂ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ । ਸਨਮਾਨ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਡਿਪਟੀ ਕਮਿਸ਼ਨਰ ਆਦਿੱਤਿਆ ਉਪਲ, ਐਸ.ਐਸ.ਪੀ. ਆਦਿੱਤਿਆ ਅਤੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਕੰਵਲਪ੍ਰੀਤ ਕੌਰ ਨੂੰ ਸਨਮਾਨ ਪੱਤਰ ਸੌਂਪਿਆ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਨੇ ਵੀ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ । ਕੰਵਲਪ੍ਰੀਤ ਕੌਰ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵਧੀਆ ਕੰਮ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਸਭ ਤੋਂ ਵੱਡਾ ਉਦੇਸ਼ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਉੱਜਵਲ ਭਵਿੱਖ ਬਣਾਉਣਾ ਹੈ। ਕੰਵਲਪ੍ਰੀਤ ਕੌਰ ਨੂੰ ਮਿਲੇ ਇਸ ਸਨਮਾਨ ਨਾਲ ਸਕੂਲ ਦੇ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨੌਸ਼ਹਿਰਾ ਮੱਝਾ ਸਿੰਘ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਵਿਸ਼ਾਲ ਮੀਟਿੰਗ ਹਲਕਾ ਇੰਚਾਰਜ ਪ੍ਰਿਥੀਪਾਲ ਸਿੰਘ ਦੀ... ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਢਿੱਲੋਂ ਨੇ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਤਿਰੰਗਾ
Ad Position 24