18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਫੱਜੂਪੁਰ ਵਿਖੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਕੀਤੀ ਸ਼ਮੂਲੀਅਤ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਫੱਜੂਪੁਰ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ( ਬ) ਵਿਚ ਸ਼ਾਮਿਲ ਹੋ ਗਏ।

Ad Position 21
No active advertisement
ਅਜੀਤ ਡੈਸਕ 18-08-2026
ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਫੱਜੂਪੁਰ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ( ਬ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਜਨਰਲ ਸਕੱਤਰ ਪੰਜਾਬ ਕੰਵਲਪ੍ਰੀਤ ਸਿੰਘ ਕਾਕੀ, ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਬੀਰ ਸਿੰਘ ਰਿਆੜ ਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਪਿੰਡ ਫੱਜੂਪੁਰ ਦੇ ਕਈ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਸ਼ਾਮਿਲ ਕੀਤਾ। ਇਸ ਮੌਕੇ ਜਥੇ. ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਹਨ। ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਤੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਬੀਰ ਸਿੰਘ ਰਿਆੜ ਨੇ ਵੀ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਮਿਹਰਬਾਨ ਸਿੰਘ, ਅਪਾਰ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਕੰਗ, ਸਾਹਿਲ ਲੰਗਾਹ, ਲਾਲੀ ਜੋਹਲ, ਅਮਨਦੀਪ, ਹਰਦੀਪ ਸਿੰਘ, ਹੀਰਾ ਲਾਲ, ਮਾਸਟਰ ਕਰਮਪਾਲ, ਜੇ.ਈ. ਬਲਦੇਵ ਸਿੰਘ, ਗੁਰਦੇਵ ਸਿੰਘ ਪਿ੍ਰੰਸੀਪਲ, ਪਵਨਦੀਪ, ਲਖਵਿੰਦਰਪਾਲ ਮੁਨਸ਼ੀ, ਰਾਜਬੀਰ ਸਿੰਘ, ਨਿਸਾਨ ਸਿੰਘ, ਸੁੱਚਾ ਸਿੰਘ, ਮੰਗਾ ਰਾਮ, ਜਗਪ੍ਰੀਤ ਸਿੰਘ, ਅਸਵਨੀ ਕੁਮਾਰ, ਅਮਿਤ, ਸੁੱਖਵਿੰਦਰ ਸਿੰਘ ਰੌਕੀ, ਲਕਸ਼, ਅਸ਼ਵਨੀ, ਸੁਭਾਸ਼ ਚੰਦਰ, ਲੱਕੀ, ਹਨੀ, ਕੁਲਵਿੰਦਰ ਕੁਮਾਰ, ਸੋਨੂ, ਨਰਿੰਦਰ ਸਿੰਘ, ਹਰਮੀਤ ਸਿੰਘ, ਪਵਨ, ਮੋਤੀ, ਭੁਪਿੰਦਰਪਾਲ ਅਤੇ ਪ੍ਰੇਮ ਸਾਗਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਸਤਕੋਹਾ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਬਾਜਵਾ ਲੈਬ ਬਟਾਲਾ ’ਤੇ ਗੋਲੀਆਂ ਚਲਾਉਣ ਵਾਲਾ ਇਕ ਹੋਰ ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ 3 ਪਿਸਤੌਲ ਤੇ 6 ਜਿੰਦਾ ਰੌਂਦ ਹੋ...
Ad Position 24