ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਗੁਰੁ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ ਵਿਖੇ ਪ੍ਰਿੰਸੀਪਲ ਪ੍ਰਿੰਕਾ ਤਿਵਾੜੀ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ’ਚ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਗੁਰੁ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ ਵਿਖੇ ਪ੍ਰਿੰਸੀਪਲ ਪ੍ਰਿੰਕਾ ਤਿਵਾੜੀ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ’ਚ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਰਵਾਇਤੀ ਕਿਸਮ ਦੇ ਕੱਪੜੇ ਪਾਏ ਤੇ ਅਕੈਡਮੀ ਵਲੋਂ ਬੱਚਿਆਂ ਨੂੰ ਰਵਾਇਤੀ ਖਾਣਾ ਵੀ ਦਿੱਤਾ ਗਿਆ। ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਤੇ ਅੰਤਰਰਾਸ਼ਟਰੀ ਵਿਦਵਾਨ ਡਾ. ਸਰਵਣ ਸਿੰਘ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਆਪਸੀ ਪ੍ਰੇਮ ਪਿਆਰ ਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਖ਼ਾਸ ਤੌਰ ’ਤੇ ਇਹ ਤਿਉਹਾਰ ਨਵੀਆਂ ਵਿਆਹੀਆਂ ਕੁੜੀਆਂ ਦੇ ਨਾਲ ਸੀ, ਪਰ ਹੌਲੀ-ਹੌਲੀ ਇਸ ਨੇ ਆਪਣਾ ਰੰਗ ਬਦਲ ਲਿਆ ਹੈ। ਇਸ ਮੌਕੇ ਪ੍ਰਿੰਸੀਪਲ ਵਲੋਂ ਤੀਆਂ ਦੇ ਤਿਉਹਾਰ ਸਬੰਧੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਮੈਡਮ ਮਨਜੀਤ ਕੌਰ, ਬਲਜੀਤ ਕੌਰ, ਮਧੂ, ਜਗਦੀਪ, ਗੁਰਪ੍ਰੀਤ, ਜਗਪ੍ਰੀਤ, ਨਵਦੀਪ ਗੱਗੂ, ਸਾਹਿਬ ਸਿੰਘ, ਪ੍ਰਤਾਪ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।