ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਮਹਿਤਾਬ ਕੌਰ ਨੇ ਨਿਸ਼ਾਨੇਬਾਜ਼ੀ ’ਚ ਜਿੱਤਿਆ ਸੋਨ ਤਮਗਾ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਹੋਣਹਾਰ ਵਿਦਿਆਰਥਣ ਮਹਿਤਾਬ ਕੌਰ ਨੇ ਸ਼ੂਟਿੰਗ ਦੇ ਖੇਤਰ ਵਿਚ ਸੋਨ ਤਮਗਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਕਰਵਾਈ ਗਈ ਨਿਸ਼ਾਨੇਬਾਜ਼ੀ ਪ੍ਰਤੀਯੋਗਤਾ ’ਚ ਮਹਿਤਾਬ ਕੌਰ ਪੁੱਤਰੀ ਸੀਨੀਅਰ ਕਾਂਗਰਸੀ ਆਗੂ ਜਸਕਰਨ ਸਿੰਘ ਕਾਹਲੋਂ ਨੇ ਅੰਡਰ-14 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਆਪਣੇ ਨਾਂਅ ਕੀਤਾ।
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਹੋਣਹਾਰ ਵਿਦਿਆਰਥਣ ਮਹਿਤਾਬ ਕੌਰ ਨੇ ਸ਼ੂਟਿੰਗ ਦੇ ਖੇਤਰ ਵਿਚ ਸੋਨ ਤਮਗਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਕਰਵਾਈ ਗਈ ਨਿਸ਼ਾਨੇਬਾਜ਼ੀ ਪ੍ਰਤੀਯੋਗਤਾ ’ਚ ਮਹਿਤਾਬ ਕੌਰ ਪੁੱਤਰੀ ਸੀਨੀਅਰ ਕਾਂਗਰਸੀ ਆਗੂ ਜਸਕਰਨ ਸਿੰਘ ਕਾਹਲੋਂ ਨੇ ਅੰਡਰ-14 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਆਪਣੇ ਨਾਂਅ ਕੀਤਾ। ਮਹਿਤਾਬ ਕੌਰ ਦੀ ਇਸ ਜਿੱਤ ਤੋਂ ਬਾਅਦ ਉਸ ਦਾ ਨਾਂਅ ਸੂਬਾ ਪੱਧਰ ਉੱਤੇ ਨਾਮਜ਼ਦ ਕੀਤਾ ਗਿਆ, ਜੋ ਆਪਣੇ-ਆਪ ਵਿਚ ਹੀ ਇਕ ਮਾਣ ਵਾਲੀ ਗੱਲ ਹੈ।। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਮਹਿਤਾਬ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਤੇ ਉਸ ਦੀ ਹੌਂਸਲਾ ਅਫਜ਼ਾਈ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵਿਦਿਆਰਥੀਆਂ ਦਾ ਅੱਗੇ ਵਧਣਾ ਜ਼ਰੂਰੀ ਹੈ ਅਤੇ ਮਹਿਤਾਬ ਕੌਰ ਦੀ ਇਹ ਜਿੱਤ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾਸ੍ਰੋਤ ਬਣੇਗੀ। ਇਸ ਮੌਕੇ ਸਕੂਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਤੇ ਸਮੂਹ ਅਧਿਆਪਕ ਵਰਗ ਵਲੋਂ ਮਹਿਤਾਬ ਕੌਰ ਨੂੰ ਮੁਬਾਰਕਾਂ ਦਿੱਤੀਆਂ ਤੇ ਉਸ ਦੇ ਆਉਣ ਵਾਲੇ ਮੁਕਾਬਲਿਆਂ ਲਈ ਸਫਲਤਾ ਦੀ ਕਾਮਨਾ ਕੀਤੀ।