19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੀ.ਏ.ਯੂ ਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਦਾ ਸਨਮਾਨ

ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਰੀਜਨਲ ਰਿਸਰਚ ਸਟੇਸ਼ਨ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਕੀਟ ਵਿਗਿਆਨੀ ਡਾ: ਹਰਪਾਲ ਸਿੰਘ ਰੰਧਾਵਾ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਖੇਤੀਬਾੜੀ ਖੋਜ, ਤਕਨਾਲੋਜੀ ਵਿਕਾਸ, ਪੌਦ ਸੁਰੱਖਿਆ ਤੇ ਖੇਤੀਬਾੜੀ ਤੇ ਸਮਾਜ ਸੇਵਾਵਾਂ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਮਹੱਤਵਪੂਰਨ ਸੇਵਾਵਾਂ ਅਤੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪਾਏ ਜਾ ਰਹੇ ਯੋਗਦਾਨ ਲਈ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਰੀਜਨਲ ਰਿਸਰਚ ਸਟੇਸ਼ਨ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਕੀਟ ਵਿਗਿਆਨੀ ਡਾ: ਹਰਪਾਲ ਸਿੰਘ ਰੰਧਾਵਾ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਖੇਤੀਬਾੜੀ ਖੋਜ, ਤਕਨਾਲੋਜੀ ਵਿਕਾਸ, ਪੌਦ ਸੁਰੱਖਿਆ ਤੇ ਖੇਤੀਬਾੜੀ ਤੇ ਸਮਾਜ ਸੇਵਾਵਾਂ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਮਹੱਤਵਪੂਰਨ ਸੇਵਾਵਾਂ ਅਤੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪਾਏ ਜਾ ਰਹੇ ਯੋਗਦਾਨ ਲਈ ਦਿੱਤਾ ਗਿਆ ਹੈ। ਇਸ ਸਨਮਾਨ ਲਈ ਡਾ: ਰੰਧਾਵਾ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਖੋਜ ਤੇ ਪ੍ਰਸਾਰ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ। ਪੀ.ਏ.ਯੂ ਰੀਜਨਲ ਰਿਸਰਚ ਸਟੇਸ਼ਨ ਦੇ ਸਮੂਹ ਵਿਗਿਆਨੀਆਂ ਤੇ ਕਰਮਚਾਰੀਆਂ ਨੇ ਡਾ: ਰੰਧਾਵਾ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਅਤੇ ਖੇਤੀਬਾੜੀ ਦੇ ਵਿਕਾਸ ਲਈ ਉਨ੍ਹਾਂ ਦੇ ਨਿਰੰਤਰ ਯੋਗਦਾਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ ਪੈਨਸ਼ਨਰਜ ਦੀ ਮੀਟਿੰਗ ਅਗਲੀ ਖ਼ਬਰ ਐਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24