19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੀ.ਏ.ਯੂ ਪੈਨਸ਼ਨਰਜ ਦੀ ਮੀਟਿੰਗ

ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਪੀ. ਏ.

Ad Position 21
No active advertisement
ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਪੀ.ਏ.ਯੂ ਪੈਨਸ਼ਨਰਜ ਦੀ ਵਿਸ਼ੇਸ਼ ਮੀਟਿੰਗ ਸੁਮੇਸ਼ ਚੋਪੜਾ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਵਿਖੇ ਹੋਈ। ਇਸ ਮੌਕੇ ਸਰਬਸੰਮਤੀ ਨਾਲ ਆਗੂਆਂ ਨੇ ਅਹਿਮ ਫੈਸਲੇ ਲਏ ਤੇ ਅਹਿਮ ਵਿਚਾਰਾਂ ਕੀਤੀਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਐਲ.ਟੀ.ਸੀ ਦਾ ਬਕਾਇਆ ਉਨ੍ਹਾਂ ਨੂੰ ਜਨਵਰੀ ਤੱਕ ਮਿਲ ਗਿਆ ਹੈ। ਪਰ ਜੁਲਾਈ ਦਾ ਬਕਾਇਆ ਅਜੇ ਤੱਕ ਨਹੀਂ ਮਿਲਿਆ ਜੋ ਫੌਰੀ ਤੌਰ ’ਤੇ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਹਾਈਕੋਰਟ ਵਲੋਂ ਡੀ.ਏ ਦੇਣ ਬਾਰੇ ਫੈਸਲਾ ਹੋਇਆ ਹੈ, ਉਸ ਨੂੰ ਪੰਜਾਬ ਸਰਕਾਰ ਜਲਦ ਲਾਗੂ ਕਰੇ। ਉਨ੍ਹਾਂ 75 ਸਾਲ ਦੀ ਉਮਰ ਲੰਘ ਚੁੱਕੇ ਪੈਨਸ਼ਨਰਜ ਦਾ ਬਕਾਇਆ ਯੂਨੀਵਰਸਿਟੀ ਵਲੋਂ 1-01-2016 ਤੋਂ 31-05 -21 ਤੱਕ ਜਲਦ ਦੇਣ ਦੀ ਮੰਗ ਕੀਤੀ। ਇਸ ਮੌਕੇ ਅਜੀਤ ਸਿੰਘ ਗਿੱਲ ਦੀ ਪਤਨੀ ਪਰਮਿੰਦਰ ਕੌਰ ਦੀ ਹੋਈ ਮੌਤ ’ਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ: ਐਸ.ਐਸ ਪਾਲ, ਕ੍ਰਿਸ਼ਨ ਬਮੋਤਰਾ, ਰਮੇਸ਼ ਸ਼ਰਮਾ, ਜੋਗਿੰਦਰ ਸਿੰਘ, ਰਾਫੀਕ ਮਸੀਹ, ਮਹਿੰਦਰ ਸਿੰਘ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪੀ.ਏ.ਯੂ ਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਦਾ ਸਨਮਾਨ
Ad Position 24