19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਦੀਨਾਨਗਰ, 17 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਕੋਟਲੀ ਵਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਧਾਨ ਰਮਨ ਭੱਲਾ ਚੇਅਰਪਰਸਨ ਅਨੂ ਭੱਲਾ, ਟਰੱਸਟੀ ਮੈਂਬਰ ਆਕਾਸ਼ ਨਾਰੰਗ ਤੇ ਐਮ.

Ad Position 21
No active advertisement
ਅਜੀਤ ਡੈਸਕ 18-08-2026
ਦੀਨਾਨਗਰ, 17 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਕੋਟਲੀ ਵਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਧਾਨ ਰਮਨ ਭੱਲਾ ਚੇਅਰਪਰਸਨ ਅਨੂ ਭੱਲਾ, ਟਰੱਸਟੀ ਮੈਂਬਰ ਆਕਾਸ਼ ਨਾਰੰਗ ਤੇ ਐਮ.ਡੀ ਡਾ: ਪੂਜਾ ਓਹਰੀ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਅਧਾਰਿਤ ਪ੍ਰੋਗਰਾਮ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਇਕ ਮਾਰਚ ਪਾਸਟ ਕੀਤਾ ਗਿਆ। ਸੰਸਥਾ ਦੀ ਪ੍ਰਬੰਧਕ ਕਮੇਟੀ ਨੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਦਿਹਾੜਾ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਰਾਸ਼ਟਰ ਪ੍ਰਤੀ ਸਾਡੇ ਫਰਜ਼ਾਂ ਤੇ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਦਾ ਦਿਨ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਗਿਆਨ, ਪ੍ਰਤਿਭਾ ਤੇ ਸਖ਼ਤ ਮਿਹਨਤ ਰਾਹੀਂ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਅਤੇ ਇਕ ਮਜ਼ਬੂਤ, ਸਿੱਖਿਅਤ ਤੇ ਵਿਕਸਤ ਭਾਰਤ ਦੇ ਨਿਰਮਾਣ ਵਿਚ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸੰਸਥਾ ਦਾ ਸਮੁੱਚਾ ਸਟਾਫ਼ ਮੌਜੂਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ’ਚ ਦਿਖਾਈ ਡਾਕੂਮੈਂਟਰੀ ਫਿਲਮ ਅਗਲੀ ਖ਼ਬਰ ਪੀ.ਏ.ਯੂ ਪੈਨਸ਼ਨਰਜ ਦੀ ਮੀਟਿੰਗ
Ad Position 24