ਡੀ.ਏ.ਵੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
ਦੀਨਾਨਗਰ, 17 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਐਸ. ਐਸ.
ਦੀਨਾਨਗਰ, 17 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਐਸ. ਐਸ. ਡੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਇਆ। ਜਿਸ ਮਗਰੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੇਸ਼ ਭਗਤੀ ’ਤੇ ਅਧਾਰਿਤ ਵੱਖ- ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਯੂ.ਕੇ.ਜੀ ਤੋਂ ਨਰਸਰੀ ਤੱਕ ਦੇ ਵਿਦਿਆਰਥੀਆਂ ਨੇ ਸੱਜ ਧੱਜ ਕੇ ਸਮਾਗਮ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਫੜ੍ਹ ਕੇ ਮਾਰਚ ਪਾਸਟ ਕੱਢਿਆ ਤੇ ਵੰਨ ਸੁਵੰਨੇ ਪ੍ਰੋਗਰਾਮ ਪੇਸ਼ ਕੀਤੇ। ਪ੍ਰਧਾਨ ਅਰਵਿੰਦ ਮਹਿਤਾ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਪ੍ਰਤੀ ਅਪਣੇ ਫਰਜਾਂ ਤੋਂ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਚਨਾ ਸੈਣੀ ਤੇ ਵਾਈਸ ਪ੍ਰਿੰਸੀਪਲ ਸ਼ਲਾਗਾ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਵੀ ਮੌਜੂਦ ਰਿਹਾ।