ਗੁਰੂ ਨਾਨਕ ਕਾਲਜ ਬਟਾਲਾ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ
ਗੁਰੂ ਨਾਨਕ ਕਾਲਜ ਬਟਾਲਾ ਦੇ ਐਮ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਐਮ. ਏ.
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਐਮ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਤੇ ਵਿਭਾਗ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਨਤੀਜੇ ਅਨੁਸਾਰ ਦਿਕਸ਼ਿਤਾ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜੋਤੀ ਤੇ ਹਿਨਾ ਨੇ 66 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ, ਮਹਿਕਪ੍ਰੀਤ ਕੌਰ ਨੇ 64 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਭਾਗ ਦੇ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੇ ਸ਼ਾਨਦਾਰ ਨਤੀਜੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦਾ ਪ੍ਰਤੀਕ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋ. ਹਰਮੀਤ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਮੀਤ ਕੌਰ ਅਤੇ ਪ੍ਰੋ. ਕਵਲਜੀਤ ਕੌਰ ਨੇ ਵੀ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜ਼ਵਲ ਭਵਿੱਖ ਦੀ ਕਾਮਨਾ ਕੀਤੀ।