ਮੁੱਖ ਖੇਤੀਬਾੜੀ ਅਫ਼ਸਰ ਸ਼ਾਹਬਾਜ ਸਿੰਘ ਚੀਮਾ ਦਾ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵਲੋਂ ਸਨਮਾਨ
ਕਾਦੀਆਂ, 17 ਅਗਸਤ (ਹਰਦੀਪ ਸਿੰਘ ਸੰਧੂ)-ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵਲੋਂ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਨੂੰ ਮੁੱਖ ਖੇਤੀਬਾੜੀ ਅਫ਼ਸਰ ਬਣਨ ’ਤੇ ਗੁਰੂ ਸਾਹਿਬਾਨਾਂ ਦੀ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਾਹਬਾਜ ਸਿੰਘ ਚੀਮਾ ਵਲੋਂ ਆਏ ਸਮੂਹ ਮੈਂਬਰਾਂ ਤੇ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਦਾ ਧੰਨਵਾਦ ਕੀਤਾ।
ਕਾਦੀਆਂ, 17 ਅਗਸਤ (ਹਰਦੀਪ ਸਿੰਘ ਸੰਧੂ)-ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵਲੋਂ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਨੂੰ ਮੁੱਖ ਖੇਤੀਬਾੜੀ ਅਫ਼ਸਰ ਬਣਨ ’ਤੇ ਗੁਰੂ ਸਾਹਿਬਾਨਾਂ ਦੀ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਾਹਬਾਜ ਸਿੰਘ ਚੀਮਾ ਵਲੋਂ ਆਏ ਸਮੂਹ ਮੈਂਬਰਾਂ ਤੇ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਦਾ ਧੰਨਵਾਦ ਕੀਤਾ। ਚੇਅਰਮੈਨ ਪਰਮਿੰਦਰ ਸਿੰਘ ਬਸਰਾ ਨੇ ਕਿਹਾ ਕਿ ਸ਼ਾਹਬਾਜ ਸਿੰਘ ਚੀਮਾ ਇਕ ਬਹੁਤ ਹੀ ਇਮਾਨਦਾਰ ਅਫ਼ਸਰ ਹਨ, ਜਿਨਾਂ ਨੇ ਆਪਣੀ ਕਾਬਲੀਅਤ ਸਦਕਾ ਅਜਿਹਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡਾ. ਸ਼ਾਹਬਾਜ ਸਿੰਘ ਚੀਮਾ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਉਂਦੇ ਹਨ ਤੇ ਹਰੇਕ ਛੋਟੇ-ਵੱਡੇ ਵਿਅਕਤੀ ਦਾ ਪੂਰਾ ਮਾਣ ਸਨਮਾਨ ਕਰਦੇ ਹਨ। ਇਸ ਮੌਕੇ ਅਰਸ਼ਦੀਪ ਸਿੰਘ ਸੂਬਾ ਜਾਇਟ ਸੈਕਟਰੀ ‘ਆਪ’, ਕਰਨਬੀਰ ਸਿੰਘ ਰਿਆੜ ਪੰਚਾਇਤ ਮੈਂਬਰ ਤੁਗਲਵਾਲਾ, ਸਵਜੀਤ ਸਿੰਘ ਰਿਆੜ ਆਦਿ ਹਾਜ਼ਰ ਸਨ।