ਜ਼ਿਲ੍ਹਾ ਪੱਧਰੀ ਵੁਸ਼ੂ ਖੇਡਾਂ ’ਚ ਜੇ.ਯੂ.ਐਸ.ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਸਕੂਲ ਧਾਰੀਵਾਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਵੁਸ਼ੂ ਖੇਡਾਂ ’ਚ ਜੇ. ਯੂ.
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਸਕੂਲ ਧਾਰੀਵਾਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਵੁਸ਼ੂ ਖੇਡਾਂ ’ਚ ਜੇ.ਯੂ.ਐਸ.ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 9 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ 2 ਸੋਨੇ , 5 ਚਾਂਦੀ ਤੇ 2 ਕਾਂਸੀ ਦੇ ਤਗਮੇ ਹਾਸਲ ਕੀਤੇ। ਸਕੂਲ ਦੇ ਵਿਦਿਆਰਥੀ ਹਰਜੀਵਨ ਸਿੰਘ ਤੇ ਕਵਲਜੀਤ ਸਿੰਘ ਨੇ ਸੋਨੇ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਦੋਵੇਂ ਖਿਡਾਰੀਆਂ ਦੀ ਉੱਤਮ ਕਾਰਗੁਜ਼ਾਰੀ ਦੇ ਆਧਾਰ ’ਤੇ ਸੂਬਾ ਪੱਧਰੀ ਵੁਸ਼ੂ ਮੁਕਾਬਲਿਆਂ ਲਈ ਚੋਣ ਵੀ ਹੋਈ ਹੈ। ਇਹ ਉਪਲੱਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸੇ ਤਰ੍ਹਾਂ ਜਸ਼ਨਪ੍ਰੀਤ ਸਿੰਘ, ਹਰਨੂਰ ਸਿੰਘ, ਅਕਰ ਸਿੰਘ, ਸੁਭਕਰਨ ਸਿੰਘ ਤੇ ਹਰਪ੍ਰੀਤ ਸਿੰਘ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ, ਜਦਕਿ ਹਰਕਿਰਤ ਸਿੰਘ ਤੇ ਯੁਵਰਾਜ ਸਿੰਘ ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦੀ ਝੋਲੀ ’ਚ ਪਾਏ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਾਸ ਤੌਰ ’ਤੇ ਸੂਬਾ ਪੱਧਰ ਲਈ ਚੁਣੇ ਗਏ ਹਰਜੀਵਨ ਸਿੰਘ ਤੇ ਕਵਲਜੀਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਬਹਾਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇ.ਯੂ.ਐਸ.ਐਸ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਚੇਅਰਪਰਸਨ ਅਮਰਜੀਤ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਹਰਜੀਵਨ ਸਿੰਘ ਅਤੇ ਕਵਲਜੀਤ ਸਿੰਘ ਨੂੰ ਸੂਬਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਇਹ ਵੁਸ਼ੂ ਕੋਚ ਗੁਰਪ੍ਰੀਤ ਸਿੰਘ ਦੀ ਵਿਸ਼ੇਸ਼ ਮਿਹਨਤ ਦਾ ਨਤੀਜਾ ਹੈ।