ਪ੍ਰੇਮ ਪਬਲਿਕ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਸਬੰਧੀ ਗੀਤ, ਸਕਿੱਟ ਤੇ ਕੋਰਿਓਗ੍ਰਾਫ਼ੀ ਪੇਸ਼ ਕੀਤੀਆਂ।
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਸਬੰਧੀ ਗੀਤ, ਸਕਿੱਟ ਤੇ ਕੋਰਿਓਗ੍ਰਾਫ਼ੀ ਪੇਸ਼ ਕੀਤੀਆਂ। ਇਸ ਦੇ ਨਾਲ ਬੱਚਿਆਂ ਨੇ ਤਿਰੰਗਾ ਫਲੈਗ ਨਾਲ ਸਬੰਧਿਤ ਚਾਰਟ ਅਤੇ ਸੁੰਦਰ ਕਲਾਕ੍ਰਿਤ ਮਾਡਲ ਵੀ ਬਣਾਏ। ਸਕੂਲ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਨੇ ਬੱਚਿਆਂ ਨੂੰ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਤਕਦੀਰ ਸਿੰਘ ਪਦਮ, ਇੰਚਾਰਜ ਹਰਪ੍ਰੀਤ ਕੌਰ, ਮੈਡਮ ਅਲੀਸ਼ਾ, ਇੰਦਰਪ੍ਰੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਗੁਰਮੀਤ ਕੌਰ, ਸੁੱਖਵਿੰਦਰ ਕੌਰ, ਪਵਨਪ੍ਰੀਤ ਕੌਰ, ਬੰਧਨਾ, ਮਨਿੰਦਰਜੀਤ ਕੌਰ, ਕੁਲਵਿੰਦਰ ਕੌਰ ਕਲਸੀ, ਰਾਜਵਿੰਦਰ ਕੌਰ, ਸਿਮਰਨਜੀਤ ਕੌਰ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਿਕਰਮਜੀਤ ਸਿੰਘ, ਬੱਚਿਆ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਹਾਜ਼ਰ ਸਨ।