18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਸ਼ਤ ਸ਼ਿਲਪ ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਹਸ਼ਤ ਸ਼ਿਲਪ ਆਈ. ਟੀ.

Ad Position 21
No active advertisement
ਅਜੀਤ ਡੈਸਕ 18-08-2026
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਹਸ਼ਤ ਸ਼ਿਲਪ ਆਈ.ਟੀ.ਆਈ. ਤੇ ਡਿਗਰੀ ਕਾਲਜ਼ ਬਟਾਲਾ ਵਿਚ ਕਾਲਜ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਦੀ ਪੇਸ਼ਕਾਰੀ ਤੋਂ ਇਲਾਵਾ ਪੀਘਾਂ ਝੂਟ ਕੇ ਮਨ ਪਰਚਾਵਾ ਕੀਤਾ। ਐਮ.ਡੀ. ਅਰੁਣ ਕੁਮਾਰ ਜੇ.ਈ ਤੇ ਪ੍ਰਿੰ. ਅਨੀਤਾ ਕਟੋਚ ਨੇ ਵਿਦਿਆਰਥੀਆਂ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਮੈਡਮ ਰਾਬੀਆ ਦੀ ਅਗਵਾਈ ਵਿਚ ਲੜਕੀਆਂ ਦੇ ਮਹਿੰਦੀ ਲਗਵਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਪ੍ਰੀਤੀ ਨੇ ਪਹਿਲਾ, ਪਲਕਪ੍ਰੀਤ ਕੌਰ ਨੇ ਦੂਜਾ ਤੇ ਵਿਸ਼ਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿੱਧਾ ਟੀਮ ਇੰਚਾਰਜ ਰਾਜਵਿੰਦਰ ਕੌਰ, ਮਨਜੀਤ ਸਿੰਘ, ਮੈਡਮ ਅਮਰਜੋਤੀ, ਸ਼ਰਨਜੀਤ ਕੌਰ, ਮਹਿਕਪ੍ਰੀਤ ਕੌਰ, ਜੈਸਮੀਨ, ਗਿਫਟੀ, ਝਿਰਮਲ, ਰਣਜੀਤ ਕੌਰ ਤੇ ਹੋਰ ਕਾਲਜ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜੋਸਫ਼ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਝੰਡਾ ਲਹਿਰਾਇਆ
Ad Position 24