18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੇਂਟ ਜੋਸਫ਼ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ

ਫ਼ਤਹਿਗੜ੍ਹ ਚੂੜੀਆਂ, 17 ਅਗਸਤ (ਅਵਤਾਰ ਸਿੰਘ ਰੰਧਾਵਾ, ਕੁਲਦੀਪ ਸਿੰਘ ਸੋਨੂੰ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੇਂਟ ਜੋਸਫ਼ ਕਾਨਵੈਂਟ ਸਕੂਲ ਨਿਕੋਸਰਾ ਦੇ ਵਿਹੜੇ ਵਿਚ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਰੋਸ਼ਨ ਜੋਸਫ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਬਲਵਿੰਦਰ ਸਿੰਘ ਲਾਡੀ ਢਾਂਡਾ, ਸ੍ਰੀ ਰਾਜੇਸ਼ ਭਾਟੀਆ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਫ਼ਤਹਿਗੜ੍ਹ ਚੂੜੀਆਂ, 17 ਅਗਸਤ (ਅਵਤਾਰ ਸਿੰਘ ਰੰਧਾਵਾ, ਕੁਲਦੀਪ ਸਿੰਘ ਸੋਨੂੰ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੇਂਟ ਜੋਸਫ਼ ਕਾਨਵੈਂਟ ਸਕੂਲ ਨਿਕੋਸਰਾ ਦੇ ਵਿਹੜੇ ਵਿਚ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਰੋਸ਼ਨ ਜੋਸਫ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਬਲਵਿੰਦਰ ਸਿੰਘ ਲਾਡੀ ਢਾਂਡਾ, ਸ੍ਰੀ ਰਾਜੇਸ਼ ਭਾਟੀਆ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਨਾਲ ਸ਼ੁਰੂ ਕੀਤੀ ਗਈ। ਸ਼੍ਰੀਮਤੀ ਸ਼ੈਫਾਲੀ ਭਾਟੀਆ ਅਤੇ ਪ੍ਰਿੰਸੀਪਲ ਦੀਪਾ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਸਬੰਧੀ ਚਾਨਣਾ ਪਾਇਆ ਗਿਆ। ਇਸ ਮੌਕੇ ਬਲੂ ਹਾਊਸ, ਰੈੱਡ ਹਾਊਸ, ਗ੍ਰੀਨ ਹਾਊਸ ਅਤੇ ਯੈਲੋ ਹਾਊਸ ਵਿਚਕਾਰ ਦਿਲ ਖਿੱਚਵੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਮਨ ਮੋਹਿਕ ਪੇਸ਼ਕਾਰੀ ਕੀਤੀ। ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟਾਫ਼ ਮੈਂਬਰ ਸ਼ਿਲਪਾ, ਕਿਰਮਦੀਪ ਕੌਰ, ਰਾਜਨਦੀਪ ਕੌਰ, ਸੁਰਿੰਦਰ ਕੌਰ ਅਤੇ ਮੈਡਮ ਸ਼ਬਨਮ ਦਾ ਵੱਡਾ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੀ ਨੁਹਾਰ ਬਦਲੀ ਜਾਵੇਗੀ: ਗੁਰਦੀਪ ਰੰਧਾਵਾ ਅਗਲੀ ਖ਼ਬਰ ਹਸ਼ਤ ਸ਼ਿਲਪ ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾਇਆ
Ad Position 24