18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਟਿਊਸ਼ਨ ਪੁਰਾਣਾ ਸ਼ਾਲਾ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ

ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਬੀ. ਐਮ.

Ad Position 21
No active advertisement
ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਟਿਊਸ਼ਨ ਪੁਰਾਣਾ ਸ਼ਾਲਾ ਵਿਖੇ ਨਰਸਿੰਗ ਵਿਭਾਗ ਅਤੇ ਐਜੂਕੇਸ਼ਨ ਵਿਭਾਗ ਵਲੋਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ, ਐਮ.ਡੀ. ਮੈਡਮ ਸੁਰਿੰਦਰ ਕੌਰ, ਮੈਨੇਜਮੈਂਟ ਕਮੇਟੀ ਮੈਂਬਰ ਅਮਰਦੀਪ ਕੌਰ ਤੇ ਨਰਸਿੰਗ ਤੇ ਐਜੂਕੇਸ਼ਨ ਵਿਭਾਗ ਦੇ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਰਸਿੰਗ ਅਤੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭੰਗੜਾ, ਭਾਸ਼ਣ ਤੇ ਦੇਸ਼ ਭਗਤੀ ਸਬੰਧੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਅਨੁਸ਼ਾਸਨ ’ਚ ਰਹਿ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਤੇ ਪੇਂਡੂ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਦੇ ਕੇ ਆਪਣਾ ਵ਼ਡਮੁੱਲਾ ਯੋਗਦਾਨ ਪਾ ਰਿਹਾ ਹੈ । ਜਿਸ ਵਿਚ ਵਿਦਿਆਰਥੀ ਬਾਹਰੀ ਰਾਜਾਂ ਅਤੇ ਜ਼ਿਲ੍ਹਿਆ ਤੋਂ ਆ ਕੇ ਸੰਸਥਾ ਦੀਆਂ ਚੰਗੀਆਂ ਹੋਸਟਲ ਸਹੂਲਤਾਂ ਤੋਂ ਲਾਭ ਲੈਂਦੇ ਹੋਏ ਵੱਖ-ਵੱਖ ਕੋਰਸਾਂ ਵਿਚ ਚੰਗੀ ਸਿੱਖਿਆ ਲੈ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਜਥੇ. ਕੁਲਜੀਤ ਸਿੰਘ ਮਝੈਲ ਸੰਗਤੂਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਕਮਿਊਨਿਸਟ ਪਾਰਟੀ ਵਲੋਂ ਧਿਆਨਪੁਰ ਵਿਖੇ ਲਹਿਰਾਇਆ ਤਿਰੰਗਾ
Ad Position 24