ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ, ਸੀ.ਬੀ.ਆਈ. ਜਾਂਚ ਦੀ ਮੰਗ
ਵਡਾਲਾ ਗ੍ਰੰਥੀਆਂ, 17 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਦਰਸ਼ਨ-ਦੀਦਾਰੇ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਚ-ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਤਿੰਦਰਪਾਲ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁੱਟਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ ਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਚਾਹਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਵਡਾਲਾ ਗ੍ਰੰਥੀਆਂ, 17 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਦਰਸ਼ਨ-ਦੀਦਾਰੇ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਚ-ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਤਿੰਦਰਪਾਲ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁੱਟਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ ਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਚਾਹਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਗੰਭੀਰ ਤੇ ਚਿੰਤਾਜਨਕ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਹੋਣਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਇਹ ਗੰਭੀਰ ਸੁਰੱਖਿਆ ਸਵਾਲ ਵੀ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸ: ਬਾਦਲ ’ਤੇ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਹੋ ਚੁੱਕੀ ਹੈ ਅਤੇ ਹੁਣ ਮੁੜ ਅਜਿਹੀ ਘਟਨਾ ਵਾਪਰਨਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਨੂੰ ਹੋਰ ਗੰਭੀਰ ਬਣਾਉਂਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਇਸ ਹਮਲੇ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ, ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਹਮਲਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਾ ਰਹੇ, ਸਗੋਂ ਜੇਕਰ ਇਸ ਪਿੱਛੇ ਕਿਸੇ ਸਾਜ਼ਿਸ਼, ਸਹਿਯੋਗ ਜਾਂ ਹੋਰ ਤਾਕਤਾਂ ਦੀ ਭੂਮਿਕਾ ਹੈ ਤਾਂ ਉਸ ਨੂੰ ਵੀ ਬੇਨਕਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ: ਬਾਦਲ ਇਕ ਦਲੇਰ ਆਗੂ ਹਨ ਤੇ ਪੰਜਾਬ ਦੇ ਹਿੱਤਾਂ ਲਈ ਆਪਣੀ ਆਵਾਜ਼ ਪਹਿਲਾਂ ਵਾਂਗ ਹੀ ਬੁਲੰਦ ਕਰਦੇ ਰਹਿਣਗੇ।