17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ’ਚ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਅਜੀਤ ਡੈਸਕ 18-08-2026
ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਖੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਸੰਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਤੇ ਮਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ। ਸਮਾਗਮ ਵਿਚ ਮਾਵਾਂ ਨੇ ਬੜੇ ਹੀ ਉਤਸ਼ਾਹ ਨਾਲ ਰੰਗ-ਬਿਰੰਗੇ ਪੰਜਾਬੀ ਸੱਭਿਆਚਾਰਕ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ। ਮਾਵਾਂ ਤੇ ਵਿਦਿਆਰਥਣਾਂ ਵਲੋਂ ਵੱਖ-ਵੱਖ ਪੰਜਾਬੀ ਲੋਕ ਗੀਤਾਂ ’ਤੇ ਮਨਮੋਹਕ ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਬਾਵਾ ਲਾਲ ਦਿਆਲ ਜੀ ਹਸਪਤਾਲ ਧਿਆਨਪੁਰ ਦੇ ਐੱਮ. ਡੀ. ਡਾ. ਸਿਮਰਨਜੀਤ ਕੌਰ ਨੇ ਸ਼ਿਰਕਤ ਕੀਤੀ ਅਤੇ ਪ੍ਰਿੰਸੀਪਲ ਸ਼ਰਨਜੀਤ ਕੌਰ ਦੇ ਇਨ੍ਹਾਂ ਯਤਨਾ ਦੀ ਸ਼ਾਲਾਘਾ ਕੀਤੀ। ਇਸ ਮੌਕੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਤਿਭਾਵਾਂ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਵਿਚੋਂ ਮਿਸ ਤੀਜ ਦਾ ਖਿਤਾਬ ਅਰਪਨਦੀਪ ਕੌਰ ਨੇ ਹਾਸਿਲ ਕੀਤਾ। ਇਸ ਮੌਕੇ ਸਕੂਲ ਦੀਆਂ ਖੂਬਸੂਰਤ ਮਾਤਾਵਾਂ ਵਿਚੋਂ ਸ਼ੈਲਜਾ ਨੇ ਟੁਣੇਹਾਰੀ ਅੱਖ, ਕੋਮਲਜੀਤ ਕੌਰ ਨੇ ਮਿਸਿਜ ਤੀਜ, ਸਿਮਰਜੀਤ ਕੌਰ ਨੇ ਸੁਨੱਖੀ ਮੁਟਿਆਰ, ਸੋਨੀਆ ਨੇ ਮਜਾਜਣ, ਕਿਰਨ ਨੇ ਪੰਜਾਬਣ, ਅਮਨਪ੍ਰੀਤ ਕੌਰ ਨੇ ਮੋਰਨੀ ਤੋਰ ਨਾਂਅ ਦੇ ਖਿਤਾਬ ਹਾਸਲ ਕੀਤੇ। ਸਕੂਲ ਵਲੋਂ ਕਰਵਾਇਆ ਗਿਆ ਇਹ ਸਮਾਗਮ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਮਾਂ-ਧੀ ਦੇ ਪਿਆਰ ਨੂੰ ਸਮਰਪਿਤ ਇਕ ਯਾਦਗਾਰ ਉਪਰਾਲਾ ਰਿਹਾ।
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ, ਬਰਮਾਂ ਤੇ ਧੁੱਸੀ ਦੀ ਮੁਰੰਮਤ ਲਈ ਜਨਤਕ ਜਥੇਬੰਦੀਆਂ ਨੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ, ਸੀ.ਬੀ.ਆਈ. ਜਾਂਚ ਦੀ ਮੰਗ
Ad Position 24