ਪਠਾਨਕੋਟ ਵਿਚ ਅਧਿਆਪਕਾਵਾਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਮਹਾਂਉਤਸਵ
ਪਠਾਨਕੋਟ, 17 ਅਗਸਤ (ਸੁਮਿਤ)-ਸਾਉਣ ਦੇ ਪਵਿੱਤਰ ਮਹੀਨੇ ਦੀ ਆਮਦ ਮੌਕੇ ਤੀਆਂ ਦਾ ਤਿਉਹਾਰ ਸਥਾਨਕ ਹੋਟਲ ਵਿਚ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੀਆਂ ਮਹਿਲਾ ਅਧਿਆਪਕਾਵਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰਦਿਆਂ ਤੀਆਂ ਦੇ ਤਿਉਹਾਰ ਨੂੰ ਯਾਦਗਾਰ ਬਣਾ ਦਿੱਤਾ ।
ਪ
ਪ੍ਰੈਜੈਂਟੇਸ਼ਨ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
18-08-2026
ਪਠਾਨਕੋਟ, 17 ਅਗਸਤ (ਸੁਮਿਤ)-ਸਾਉਣ ਦੇ ਪਵਿੱਤਰ ਮਹੀਨੇ ਦੀ ਆਮਦ ਮੌਕੇ ਤੀਆਂ ਦਾ ਤਿਉਹਾਰ ਸਥਾਨਕ ਹੋਟਲ ਵਿਚ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੀਆਂ ਮਹਿਲਾ ਅਧਿਆਪਕਾਵਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰਦਿਆਂ ਤੀਆਂ ਦੇ ਤਿਉਹਾਰ ਨੂੰ ਯਾਦਗਾਰ ਬਣਾ ਦਿੱਤਾ । ਸਮਾਗਮ ਦੌਰਾਨ ਅਧਿਆਪਕਾਵਾਂ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸੱਜ-ਧੱਜ ਕੇ ਪਹੁੰਚੀਆਂ । ਸੁੰਦਰ ਫੁਲਕਾਰੀਆਂ, ਪਰਾਂਦੀਆਂ ਤੇ ਰਵਾਇਤੀ ਗਹਿਣਿਆਂ ਨਾਲ ਸੱਜੀਆਂ ਪੰਜਾਬੀ ਮੁਟਿਆਰਾਂ ਦੇ ਰੂਪ ਵਿਚ ਅਧਿਆਪਕਾਵਾਂ ਨੇ ਆਪਣੀ ਵੱਖਰੀ ਛਾਪ ਛੱਡੀ । ਸਮਾਗਮ ਦਾ ਮੁੱਖ ਆਕਰਸ਼ਣ ਅਧਿਆਪਕਾਵਾਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਰਿਹਾ । ਰਵਾਇਤੀ ਪੰਜਾਬੀ ਗੀਤਾਂ ਦੀਆਂ ਧੁਨਾਂ ’ਤੇ ਅਧਿਆਪਕਾਵਾਂ ਨੇ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ । ਖਾਸ ਤੌਰ ’ਤੇ ਗਿੱਧੇ ਤੇ ਬੋਲੀਆਂ ਦੀ ਤਾਲ ’ਤੇ ਅਧਿਆਪਕਾਵਾਂ ਨੇ ਖੂਬ ਨੱਚ ਕੇ ਸਮਾਂ ਬੰਨ੍ਹ ਦਿੱਤਾ। ਇਸ ਦੌਰਾਨ ਸਾਰਿਆਂ ਨੇ ਸਾਉਣ ਦੇ ਗੀਤਾਂ ਦਾ ਵੀ ਆਨੰਦ ਮਾਣਿਆ । ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ ’ਤੇ ‘ਮਿਸਿਜ਼ ਤੀਆਂ’ ਮੁਕਾਬਲਾ ਕਰਵਾਇਆ ਗਿਆ । ਇਸ ਵਿਚ ਅਧਿਆਪਕਾਵਾਂ ਨੇ ਕੈਟਵਾਕ, ਪਹਿਰਾਵੇ, ਆਤਮ-ਵਿਸ਼ਵਾਸ ਤੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਖ਼ਤ ਮੁਕਾਬਲੇ ਤੋਂ ਬਾਅਦ ਸਿਲਾਕਸ਼ੀ ਨੂੰ ਸ਼ਾਨਦਾਰ ਪੇਸ਼ਕਾਰੀ ਅਤੇ ਪੰਜਾਬੀ ਸੱਭਿਆਚਾਰ ਨੂੰ ਬਿਹਤਰ ਢੰਗ ਨਾਲ ਪੇਸ਼ ਕਰਨ ਲਈ ‘ਮਿਸਿਜ਼ ਤੀਆਂ’ ਦਾ ਤਾਜ ਪਹਿਨਾਇਆ ਗਿਆ । ਜੇਤੂ ਸਿਲਾਕਸ਼ੀ ਨੂੰ ਸਾਰਿਆਂ ਵਲੋਂ ਵਧਾਈ ਦਿੱਤੀ ਗਈ ਤੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਵਿਚ ਪ੍ਰਬੰਧਕ ਨਿਧੀ ਕੁਮਾਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਸਾਡੇ ਅਮੀਰ ਪੰਜਾਬੀ ਵਿਰਸੇ ਅਤੇ ਸੱਭਿਆਚਾਰਕ ਵਿਰਾਸਤ ਨੂੰ ਜਿਉਂਦਾ ਰੱਖਣਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੀਆਂ ਰਵਾਇਤਾਂ ਨਾਲ ਜੋੜਨਾ ਹੈ। ਇਸ ਮੌਕੇ ਨਿਧੀ ਕੁਮਾਰੀ ਨੇ ਸਮੂਹ ਹਾਜ਼ਰੀਨ ਨੂੰ ਤੀਆਂ ਦੇ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੱਤੀਆਂ।