17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰਾਸ਼ਟਰਗਾਨ ’ਤੇ ਕਥਿਤ ਪਾਬੰਦੀ ਨੂੰ ਲੈ ਕੇ ਭਾਜਪਾ ਵਲੋਂ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ

ਪਠਾਨਕੋਟ, 17 ਅਗਸਤ (ਸੁਮਿਤ)-ਰਾਸ਼ਟਰਗਾਨ ’ਤੇ ਕਥਿਤ ਤੌਰ ’ਤੇ ਪਾਬੰਦੀ ਲਗਾਏ ਜਾਣ ਦੇ ਮੁੱਦੇ ਨੂੰ ਲੈ ਕੇ ਪਠਾਨਕੋਟ ਵਿਖੇ ਭਾਜਪਾ ਆਗੂਆਂ ਨੇ ਯੁਵਾ ਮੋਰਚਾ ਦੇ ਪ੍ਰਧਾਨ ਦਿਕਸ਼ਿਤ ਠਾਕੁਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਰਾਜ ਕੁਮਾਰ ਗੁਪਤਾ ਅਤੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ।

Ad Position 21
No active advertisement
ਵਾਲਮੀਕਿ ਚੌਕ ਵਿਖੇ ਸੋਨੀਆ ਗਾਂਧੀ ਦਾ ਪੁਤਲਾ ਸਾੜਦੇ ਹੋਏ ਭਾਜਪਾ ਆਗੂ। ਤਸਵੀਰ: ਸੁਮਿਤ 18-08-2026
ਪਠਾਨਕੋਟ, 17 ਅਗਸਤ (ਸੁਮਿਤ)-ਰਾਸ਼ਟਰਗਾਨ ’ਤੇ ਕਥਿਤ ਤੌਰ ’ਤੇ ਪਾਬੰਦੀ ਲਗਾਏ ਜਾਣ ਦੇ ਮੁੱਦੇ ਨੂੰ ਲੈ ਕੇ ਪਠਾਨਕੋਟ ਵਿਖੇ ਭਾਜਪਾ ਆਗੂਆਂ ਨੇ ਯੁਵਾ ਮੋਰਚਾ ਦੇ ਪ੍ਰਧਾਨ ਦਿਕਸ਼ਿਤ ਠਾਕੁਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਰਾਜ ਕੁਮਾਰ ਗੁਪਤਾ ਅਤੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਦੇ ਕੌਮੀ ਆਗੂਆਂ ’ਤੇ ਰਾਸ਼ਟਰਗਾਨ ਤੇ ਦੇਸ਼ ਦੇ ਸਨਮਾਨ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ। ਭਾਜਪਾ ਆਗੂਆਂ ਨੇ ਕਿਹਾ ਕਿ ਰਾਸ਼ਟਰਗਾਣ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਨਮਾਨ ਦਾ ਪ੍ਰਤੀਕ ਹੈ ਤੇ ਇਸ ਦਾ ਕਿਸੇ ਵੀ ਤਰ੍ਹਾਂ ਅਪਮਾਨ ਜਾਂ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਵਲੋਂ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂਆਂ ’ਤੇ ਕਈ ਦੋਸ਼ ਲਗਾਏ । ਇਸ ਮੌਕੇ ਭਾਜਪਾ ਵਰਕਰਾਂ ਨੇ ਕਾਂਗਰਸ ਦਫ਼ਤਰ ਸਾਹਮਣੇ ਸੋਨੀਆ ਗਾਂਧੀ ਦਾ ਪੁਤਲਾ ਫੂਕ ਕੇ ਵਿਰੋਧ ਦਰਜ ਕਰਵਾਇਆ। ਭਾਜਪਾ ਵਰਕਰਾਂ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰੀ ਚਿੰਨ੍ਹਾਂ ਅਤੇ ਰਾਸ਼ਟਰਗਾਣ ਦਾ ਸਨਮਾਨ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ। ਪਰ ਦੇਸ਼ ਦੇ ਸਨਮਾਨ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਨੂੰ ਲੈ ਕੇ ਘਟੀਆ ਮਿਆਰ ਦੀਆਂ ਮਠਿਆਈਆਂ ਤੇ ਹੋਰ ਸਮਾਨ ਦੀ ਵਿਕਰੀ ਜੋਰਾਂ ’ਤੇ * ਲੋਕਾਂ ਨੇ ਫੂਡ ਕਮਿਸ਼ਨਰ ਪਾਸੋ... ਅਗਲੀ ਖ਼ਬਰ ਪਠਾਨਕੋਟ ਵਿਚ ਅਧਿਆਪਕਾਵਾਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਮਹਾਂਉਤਸਵ
Ad Position 24