17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਠਾਨਕੋਟ ਹਲਕੇ ਵਿਚ ਬੀ.ਐਲ.ਓ. ਯੂਨੀਅਨ ਦਾ ਗਠਨ

ਪਠਾਨਕੋਟ, 17 ਅਗਸਤ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਦੇ ਬੂਥ ਲੈਵਲ ਅਫਸਰਾਂ (ਬੀ. ਐਲ.

Ad Position 21
No active advertisement
ਅਜੀਤ ਡੈਸਕ 18-08-2026
ਪਠਾਨਕੋਟ, 17 ਅਗਸਤ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਦੇ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਦੀ ਮੀਟਿੰਗ ਪੀ.ਡਬਲਯੂ.ਡੀ. ਰੈਸਟ ਹਾਊਸ ਸ਼ਿਮਲਾ ਪਹਾੜੀ ਵਿਖੇ ਹੋਈ । ਇਸ ਦੌਰਾਨ ਬੀ.ਐਲ.ਓਜ਼. ਦੀਆਂ ਸਮੱਸਿਆਵਾਂ, ਹੱਕਾਂ ਤੇ ਭਲਾਈ ਨਾਲ ਸਬੰਧਿਤ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਉਣ ਲਈ ਬੀ.ਐਲ.ਓ. ਯੂਨੀਅਨ ਦਾ ਗਠਨ ਕੀਤਾ ਗਿਆ । ਮੀਟਿੰਗ ’ਚ ਸਰਬਸੰਮਤੀ ਨਾਲ ਧਰਮਿੰਦਰ ਕੁਮਾਰ ਨੂੰ ਪ੍ਰਧਾਨ, ਪ੍ਰਦੀਪ ਕੁਮਾਰ ਨੂੰ ਜਨਰਲ ਸਕੱਤਰ, ਵਿਜੇ ਸੈਣੀ ਨੂੰ ਉਪ ਪ੍ਰਧਾਨ, ਕਰਨਦੀਪ ਮੰਗੋਤਰਾ ਨੂੰ ਵਿੱਤ ਸਕੱਤਰ ਤੇ ਜਗਦੀਸ਼ ਰਾਜ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ । ਇਸ ਤੋਂ ਇਲਾਵਾ ਸੁਸ਼ੀਲ ਕੁਮਾਰ, ਨਰਿੰਦਰ ਕੁਮਾਰ, ਸਤਬੀਰ ਸਿੰਘ, ਸਤਪਾਲ ਸਿੰਘ, ਦਿਨੇਸ਼ ਕੁਮਾਰ, ਕਰਨਦੀਪ, ਰਵੀ ਕੁਮਾਰ ਭੋਗਲ ਤੇ ਪਵਨ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਬਣਾਇਆ ਗਿਆ । ਨਵੀਂ ਚੁਣੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਉਹ ਬੀ.ਐਲ.ਓ. ਸਾਥੀਆਂ ਨੂੰ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ । ਇਸ ਮੌਕੇ ਸਮੂਹ ਬੀ.ਐਲ.ਓ. ਸਾਥੀਆਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਬਾਲ ਸੰਸਕਾਰ ਕੇਂਦਰ ਦੇ ਬੱਚਿਆਂ ਨੇ ਪੇਸ਼ ਕੀਤਾ ਦੇਸ਼ ਭਗਤੀ ਭਰਪੂਰ ਪ੍ਰੋਗਰਾਮ ਅਗਲੀ ਖ਼ਬਰ ਸੈਣੀ ਮਹਾਂਸਭਾ ਵਲੋਂ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ੋਕ ਸੈਣੀ ਦਾ ਸਨਮਾਨ
Ad Position 24