18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹੈਰੋਇਨ ਸਮੇਤ 3 ਦੋਸ਼ੀ ਗ੍ਰਿਫ਼ਤਾਰ

ਗੁਰਦਾਸਪੁਰ, 18 ਅਗਸਤ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਵਲੋਂ ਚਰਨਜੀਤ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਚੇਤਨ ਸ਼ਰਮਾ ਨੂੰ ਕਾਬੂ ਕਰਕੇ ਉਸ ਪਾਸੋਂ ਵੀ 4 ਗਰਾਮ ਹੈਰੋਇਨ ਬਰਾਮਦ ਹੋਈ।

Ad Position 21
No active advertisement
ਅਜੀਤ ਡੈਸਕ 19-08-2026
ਗੁਰਦਾਸਪੁਰ, 18 ਅਗਸਤ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਵਲੋਂ ਚਰਨਜੀਤ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਚੇਤਨ ਸ਼ਰਮਾ ਨੂੰ ਕਾਬੂ ਕਰਕੇ ਉਸ ਪਾਸੋਂ ਵੀ 4 ਗਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰਾਹੁਲ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ । ਜਿਸ ’ਤੇ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਵੱਖ ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ ਕਾਨੂੰਨੀ, ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਲਾਉਣ ਕਰਕੇ ਕਈ ਸਕੂਲਾਂ ’ਚ ਪੜ੍ਹਾਈ ਦਾ ਭੋਗ ਪਿਆ-ਆਗੂ ਅਗਲੀ ਖ਼ਬਰ ਸਾਬਕਾ ਸਰਪੰਚ ਝਿਰਮਲ ਸਿੰਘ ਪੰਜਗਰਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੀ. ਏ. ਸੀ. ਦਾ ਮੈਂਬਰ ਬਣਾਇਆ
Ad Position 24