19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਆਜ਼ਾਦੀ ਦਿਵਸ

ਘੁਮਾਣ, 18 ਅਗਸਤ (ਬੰਮਰਾਹ, ਬਾਵਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.

Ad Position 21
No active advertisement
ਅਜੀਤ ਡੈਸਕ 19-08-2026
ਘੁਮਾਣ, 18 ਅਗਸਤ (ਬੰਮਰਾਹ, ਬਾਵਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਦੀ ਅਗਵਾਈ ਹੇਠ ਤੇ ਐਨ.ਐਸ.ਐਸ. ਯੂਨਿਟ ਦੀ ਇੰਚਾਰਜ ਪ੍ਰੋਫੈਸਰ ਕਿਰਨਪ੍ਰੀਤ ਕੌਰ ਦੇ ਸਹਿਯੋਗ ਸਦਕਾ 80ਵਾਂ ਸੁਤੰਤਰਤਾ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਐਨ.ਐਸ.ਐਸ. ਦੇ ਵਲੰਟੀਅਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਵਲੰਟੀਅਰਾਂ ਵਲੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਤੇ ਫਰਜ਼ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਐਨ.ਐਸ.ਐਸ. ਯੂਨਿਟ ਦੀ ਇੰਚਾਰਜ ਪ੍ਰੋਫੈਸਰ ਕਿਰਨਪ੍ਰੀਤ ਕੌਰ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋਫੈਸਰ ਸੰਦੀਪ ਕੌਰ, ਪ੍ਰੋਫੈਸਰ ਕਿਰਨਜੀਤ ਕੌਰ, ਪ੍ਰੋਫੈਸਰ ਰਵਨੀਤ ਕੌਰ, ਪ੍ਰੋਫੈਸਰ ਗੁਰਨੀਰ ਕੌਰ, ਪ੍ਰੋਫੈਸਰ ਰਾਜਵਿੰਦਰ ਸਿੰਘ, ਪ੍ਰੋਫੈਸਰ ਦਲਜੀਤ ਕੌਰ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਪ੍ਰਦੀਪ ਕੌਰ, ਪ੍ਰੋਫੈਸਰ ਨਵਜੋਤ ਕੌਰ, ਪ੍ਰੋਫੈਸਰ ਲਵਪ੍ਰੀਤ ਕੌਰ, ਪ੍ਰੋਫੈਸਰ ਸੰਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਦੀਪ ਕੁਮਾਰ, ਹਰਦੀਪ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਅਗਲੀ ਖ਼ਬਰ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24