19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਲਦਵਾਨੀ ਮੰਚ ‘ਸ਼ੁੱਧੀਕਰਨ’ ਮਾਮਲੇ ’ਤੇ ਵਿਧਾਇਕ ਪਾਹੜਾ ਨੇ ਜਤਾਈ ਸਖ਼ਤ ਨਿੰਦਾ ਗੁਰਦਾਸਪੁਰ ਵਿਖੇ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, 18 ਅਗਸਤ (ਗੁਰਪ੍ਰਤਾਪ ਸਿੰਘ)-ਉੱਤਰਾਖੰਡ ਦੇ ਹਲਦਵਾਨੀ ਵਿਖੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਵਰਤੇ ਗਏ ਮੰਚ ਦਾ ਭਾਜਪਾ ਪੱਖੀ ਅੰਸ਼ਾਂ ਵਲੋਂ ਕਥਿਤ ਤੌਰ ’ਤੇ ਸ਼ੁੱਧੀਕਰਨ ਕੀਤੇ ਜਾਣ ਦੀ ਘਟਨਾ ਵਿਰੁੱਧ ਗੁਰਦਾਸਪੁਰ ਵਿਖੇ ਕਾਂਗਰਸੀ ਵਰਕਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਗੁਰਦਾਸਪੁਰ, 18 ਅਗਸਤ (ਗੁਰਪ੍ਰਤਾਪ ਸਿੰਘ)-ਉੱਤਰਾਖੰਡ ਦੇ ਹਲਦਵਾਨੀ ਵਿਖੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਵਰਤੇ ਗਏ ਮੰਚ ਦਾ ਭਾਜਪਾ ਪੱਖੀ ਅੰਸ਼ਾਂ ਵਲੋਂ ਕਥਿਤ ਤੌਰ ’ਤੇ ਸ਼ੁੱਧੀਕਰਨ ਕੀਤੇ ਜਾਣ ਦੀ ਘਟਨਾ ਵਿਰੁੱਧ ਗੁਰਦਾਸਪੁਰ ਵਿਖੇ ਕਾਂਗਰਸੀ ਵਰਕਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤੀ। ਉਨ੍ਹਾਂ ਇਸ ਘਟਨਾ ਨੂੰ ਸਮਾਜਿਕ ਬਰਾਬਰੀ ਤੇ ਭਾਰਤੀ ਸੰਵਿਧਾਨ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਇਸ ਦੀ ਤਿੱਖੀ ਸ਼ਬਦਾਂ ਵਿਚ ਨਿੰਦਾ ਕੀਤੀ। ਵਿਧਾਇਕ ਪਾਹੜਾ ਨੇ ਕਿਹਾ ਕਿ ਜਾਤ ਦੇ ਆਧਾਰ ’ਤੇ ਕੀਤੀ ਇਹ ਕਾਰਵਾਈ ਸਿਰਫ਼ ਇਕ ਵਿਅਕਤੀ ਦਾ ਅਪਮਾਨ ਨਹੀਂ, ਸਗੋਂ ਇਹ ਸੰਵਿਧਾਨ, ਸਮਾਜਿਕ ਸਮਾਨਤਾ ਤੇ ਮਨੁੱਖੀ ਕਦਰਾਂ ਕੀਮਤਾਂ ’ਤੇ ਸਿੱਧਾ ਵਾਰ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਦੇ ਦੌਰ ਵਿਚ ਵੀ ਅਜਿਹੀ ਜਾਤੀਗਤ ਵਿਤਕਰੇ ਵਾਲੀ ਮਾਨਸਿਕਤਾ ਨੂੰ ਹਵਾ ਦਿੱਤੀ ਜਾ ਰਹੀ ਹੈ, ਜਿਸ ਨਾਲ ਦੇਸ਼ ਦੀ ਸਮਾਜਿਕ ਇੱਕਜੁੱਟਤਾ ਨੂੰ ਡੂੰਘੀ ਠੇਸ ਪਹੁੰਚੀ ਹੈ। ਵਿਧਾਇਕ ਪਾਹੜਾ ਨੇ ਭਾਜਪਾ ਤੇ ਉੱਤਰਾਖੰਡ ਸਰਕਾਰ ਪਾਸੋਂ ਇਸ ਮੁੱਦੇ ’ਤੇ ਆਪਣੀ ਚੁੱਪ ਤੋੜਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ’ਚ ਗੰਭੀਰਤਾ ਨਾ ਦਿਖਾਈ ਤਾਂ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਪੂਰੇ ਦੇਸ਼ ਵਿਚ ਉਠਾਏਗੀ ਅਤੇ ਵਿਸ਼ਾਲ ਜਨ-ਅੰਦੋਲਨ ਵਿੱਢੇਗੀ।
Ad Position 22
No active advertisement
ਪਿਛਲੀ ਖ਼ਬਰ ਅਮਨ ਭੱਲਾ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀ। ਅਮਨ ਭੱਲਾ ਇੰਸਟੀਚਿਊਟ ਦਾ ਐਮ. ਬੀ. ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ... ਅਗਲੀ ਖ਼ਬਰ ਕਲਾਨੌਰ ਗਊਸ਼ਾਲਾ ਵਿਖੇ ਵਾਪਰੀ ਘਟਨਾ ਦੁੱਖਦਾਈ-ਚੇਅਰਮੈਨ ਰਾਜੀਵ ਸ਼ਰਮਾ
Ad Position 24